ਸਿੱਖ ਸੰਸਥਾਵਾਂ ਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ : ਗੜਗੱਜ ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ
Publish Date: Wed, 05 Aug 2026 06:40 PM (IST)
Updated Date: Thu, 06 Aug 2026 04:02 AM (IST)
- ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ - ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ-ਪੀਰੀ ਖ਼ਾਲਸਾ ਮਾਰਚ ਹੋਇਆ ਸੰਪੂਰਨ - ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ’ਤੇ ਵੱਡੀ ਗਿਣਤੀ ’ਚ ਸੰਗਤ ਨੇ ਕੀਤਾ ਖ਼ਾਲਸਾ ਮਾਰਚ ਦਾ ਸਵਾਗਤ ਫੋਟੋ : 29, 30, 31, 32, 33, 34 ਕੈਪਸ਼ਨ : ਖ਼ਾਲਸਾ ਮਾਰਚ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਅਤੇ ਹੋਰ ਵੱਖ ਵੱਖ ਥਾਵਾਂ ਦੀਆਂ ਤਸਵੀਰਾਂ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਲੰਘੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਾਵਨ ਧਰਤੀ `ਤੇ ਵਿਸ਼ਾਲ ਇਕੱਠ ਤੇ ਚੜ੍ਹਦੀ ਕਲਾ ਦੇ ਮਾਹੌਲ ’ਚ ਸੰਪੂਰਨ ਹੋਇਆ। ਇਸ ਖ਼ਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖ਼ਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਤਜਿੰਦਰ ਸਿੰਘ ਮਿੱਡੂਖੇੜਾ ਸਮੇਤ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਬਖ਼ਸ਼ਿਆ ਮੀਰੀ-ਪੀਰੀ ਦਾ ਸਿਧਾਂਤ ਅਟੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਪਿਛਲੇ 12 ਦਿਨਾਂ ਦੌਰਾਨ ਮਾਝੇ ਤੇ ਮਾਲਵੇ ਦੇ ਅਨੇਕਾਂ ਪਿੰਡਾਂ ਤੇ ਸ਼ਹਿਰਾਂ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੱਜ ਵੀ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਅਟੁੱਟ ਤੌਰ `ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਵਿਚ ਸ਼ਾਮਲ ਵੱਡੀ ਗਿਣਤੀ ਸੰਗਤਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ਤੇ ਸਵਾਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਤੇ ਪੰਥਕ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਤੈਅ ਹੁੰਦੇ ਹਨ, ਨਾ ਕਿ ਸਿਆਸੀ ਮੰਚਾਂ ਜਾਂ ਵਿਅਕਤੀਗਤ ਵਿਚਾਰਾਂ ਦੇ ਆਧਾਰ ’ਤੇ। ਉਨ੍ਹਾਂ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤ ਦਾ ਧੰਨਵਾਦ ਕੀਤਾ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਹਾਥੀ ਘੋੜਿਆਂ ਸਮੇਤ ਸਾ਼ਮਲ ਨਿਹੰਗ ਸਿੰਘ ਸੰਗਤਾਂ ਅੰਦਰ ਜੋਸ਼ ਪੈਦਾ ਕਰ ਰਹੇ ਸਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਤਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਬੂਟਾ ਸਿੰਘ, ਅਮਰੀਕ ਸਿੰਘ ਕੋਟ ਸ਼ਮੀਰ, ਜੋਗਿੰਦਰ ਕੌਰ, ਜਗਸੀਰ ਸਿੰਘ ਮਾਂਗੇਆਣਾ, ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਕਾਲੀ ਆਗੂ ਡਾ. ਦਲਜੀਤ ਸਿੰਘ ਗੁਰੂ, ਜਗਸੀਰ ਸਿੰਘ ਕਲਿਆਣ, ਗੁਰਚਰਨ ਸਿੰਘ, ਬਲਕਾਰ ਸਿੰਘ ਗੋਨੇਆਣਾ, ਗੁਰਿੰਦਰਜੀਤ ਸਿੰਘ ਭੁੱਚੋਂ, ਇਕਬਾਲ ਸਿੰਘ ਬਬਲੀ ਢਿੱਲੋਂ, ਬਾਬਾ ਮੇਜਰ ਸਿੰਘ ਸੋਢੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਅਵਤਾਰ ਸਿੰਘ, ਭੋਲਾ ਸਿੰਘ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ,ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਯੁਵਰਾਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸੰਦੀਪ ਸਿੰਘ ਕਲੋਤਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਕਸ਼ਮੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।