ਬਠਿੰਡਾ 'ਚ ਕੋਆਪਰੇਟਿਵ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ ਤੋਂ ਮਿਲਿਆ ਸੁਸਾਈਡ ਨੋਟ; ਲਿਖੀ ਸੀ ਹੈਰਾਨ ਕਰਨ ਵਾਲੀ ਵਜ੍ਹਾ
ਥਾਣਾ ਕੈਨਾਲ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮ੍ਰਿਤਕ ਨੇ ਆਪਣੀ ਖੁਦਕੁਸ਼ੀ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸਿਆ ਹੈ।
Publish Date: Tue, 03 Feb 2026 08:32 AM (IST)
Updated Date: Tue, 03 Feb 2026 08:35 AM (IST)
ਜਾਗਰਣ ਸੰਵਾਦਦਾਤਾ, ਬਠਿੰਡਾ: ਬਠਿੰਡਾ ਦੇ ਰਿੰਗ ਰੋਡ ਸਥਿਤ ਪੈਰਿਸ ਸਿਟੀ ਕਲੋਨੀ ਨੇੜੇ ਇਕ ਨੌਜਵਾਨ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਰਾਟ ਗ੍ਰੀਨ ਕਾਲੋਨੀ ਦੇ ਰਹਿਣ ਵਾਲੇ 31 ਸਾਲਾ ਦਲਵੀਰ ਸਿੰਘ ਵਜੋਂ ਹੋਈ ਹੈ ਜੋ ਕੋਆਪਰੇਟਿਵ ਸੁਸਾਇਟੀ 'ਚ ਇੰਸਪੈਕਟਰ ਤਾਇਨਾਤ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮ੍ਰਿਤਕ ਨੇ ਆਪਣੀ ਖੁਦਕੁਸ਼ੀ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸਿਆ ਹੈ।
ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਦਲਵੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਨੂੰ ਪੈਰਿਸ ਸਿਟੀ ਕਲੋਨੀ ਨੇੜੇ ਖੜ੍ਹੀ ਇੱਕ ਕਾਰ ਵਿੱਚ ਨੌਜਵਾਨ ਦੀ ਲਾਸ਼ ਹੋਣ ਦੀ ਸੂਚਨਾ ਮਿਲੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਨੌਜਵਾਨ ਨੇ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰੀ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।