ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹੇ ਅੰਦਰ ਕੋਰੋਨਾ ਦੀ ਲਾਗ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਏ ਦਿਨ ਮੌਤਾਂ ਹੋ ਰਹੀਆਂ ਹਨ। ਬੁੱਧਵਾਰ ਨੂੰ ਕੋਰੋਨਾ ਕਾਰਨ ਬਠਿੰਡਾ 'ਚ ਦੋ ਅੌਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕੋਰੋਨਾ ਦੇ 53 ਨਵੇਂ ਕੇਸ ਸਾਹਮਣੇ ਆਏ ਹਨ। ਮੰਗਲਵਾਰ ਨੂੰ ਕੋਰੋਨਾ ਮਾਰਨ ਦੋ ਮੌਤਾਂ ਹੋਈਆਂ ਸਨ ਜਦੋਂਕਿ 274 ਕੋਰੋਨਾ ਦੇ ਨਵੇਂ ਮਾਮਲੇ ਸਾਹਮਦੇ ਆਏ ਸਨ। ਪ੍ਰਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਨੌਜਵਾਨ ਗੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੇ ਚਲਦਿਆਂ 11 ਅਪ੍ਰਰੈਲ ਨੂੰ ਸ਼ਹਿਰ ਦੇ ਨਾਮਦੇਵ ਰੋਡ 'ਤੇ ਸਥਿਤ ਸੱਤਿਅਮ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਤਰਾਂ੍ਹ ਪਰਮਜੀਤ ਕੌਰ 57 ਸਾਲ ਵਾਸੀ ਭਾਈਰੂਪਾ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੇ ਚਲਦਿਆਂ 12 ਅਪ੍ਰਰੈਲ ਸੀਐਮਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਕਤ ਅੌਰਤ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹਰਵਿੰਦਰ ਕੌਰ 50 ਸਾਲ ਪਤਨੀ ਥਾਣਾ ਸਿੰਘ ਵਾਸੀ ਬਾਜਾਖਾਨਾ ਨੂੰ ਕੋਰੋਨਾ ਦੀ ਲਾਗ ਤੋਂ ਪੀੜਤ ਹੋਣ ਦੇ ਚੱਲਦਿਆਂ 12 ਅਪ੍ਰਰੈਲ ਨੂੰ ਸ਼ਹਿਰ ਦੇ ਗੋਲਡ ਮੈਡਿਕਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੰਗਲਵਾਰ ਦੇਰ ਰਾਤ ਮੌਤ ਹੋ ਗਈ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਪੀਪੀਈ ਕਿੱਟਾਂ ਪਾ ਕੇ ਉਕਤ ਤਿੰਨਾਂ ਮਰੀਜ਼ਾਂ ਦਾ ਉਨਾਂ੍ਹ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਅੰਤਿਮ ਸੰਸਕਾਰ ਕੀਤਾ।

-------------

ਹੁਣ ਤਕ ਜ਼ਿਲ੍ਹੇ 'ਚ 271 ਕੋਰੋਨਾ ਮਰੀਜ਼ਾਂ ਦੀ ਮੌਤ

ਜ਼ਿਲੇ ਅੰਦਰ ਕੋਰੋਨਾ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਅੰਦਰ 53 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ ਬੁੱਧਵਾਰ ਨੂੰ 274 ਲੋਕ ਕੋਰੋਨਾ ਤੋਂ ਪੀੜਤ ਪਾਏ ਗਏ ਸਨ। ਫਰੀਦਕੋਟ ਮੈਡੀਕਲ ਕਾਲਜ ਦੇ ਕੋਵਿਡ ਸੈਂਟਰ ਤੋਂ ਜਾਰੀ ਰਿਪੋਰਟ ਅਨੁਸਾਰ ਕੋਰੋਨਾ ਪੀੜਤ ਪਾਏ ਗਏ 53 ਵਿਅਕਤੀਆਂ 'ਚੋਂ 20 ਵਿਅਕਤੀ ਰਾਮਾਂ ਮੰਡੀ ਨਾਲ ਸਬੰਧਤ ਹਨ ਜਦੋਂ ਕਿ ਦੋ ਵਿਅਕਤੀ ਤਲਵੰਡੀ ਸਾਬੋ ਦੀ ਨਿੱਜੀ ਯੂਨੀਵਰਸਿਟੀ ਨਾਲ ਸਬੰਧਤ ਦੱਸੇ ਜਾਂਦੇ ਹਨ। ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 1,89,565 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 13,732 ਪਾਜ਼ੇਟਿਵ ਕੇਸ ਆਏ, ਇਨ੍ਹਾਂ ਵਿੱਚੋਂ 11, 697 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 1764 ਕੇਸ ਐਕਟਿਵ ਹਨ ਤੇ ਹੁਣ ਤਕ 271 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਬੀਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 216 ਨਵੇਂਂ ਪਾਜ਼ੇਟਿਵ ਅਤੇ 92 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।