ਪੱਤਰ ਪ੍ਰਰੇਰਕ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਅੌਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਾਜਾਇਜ਼ ਭੁੱਕੀ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਥਰਮਲ ਦੇ ਐੱਸਆਈ ਜਗਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਖੇਤਾ ਸਿੰਘ ਬਸਤੀ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ਅੌਰਤਾਂ ਅਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 13 ਕਿੱਲੋ 200 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਾਲੂ ਕੌਰ, ਸੁਖਪਾਲ ਕੌਰ, ਬੰਟੀ ਸਿੰਘ ਵਾਸੀ ਖੇਤਾ ਸਿੰਘ ਬਸਤੀ ਦੇ ਤੌਰ 'ਤੇ ਹੋਈ ਹੈ। ਥਾਣਾ ਸਦਰ ਬਠਿੰਡਾ ਦੇ ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਕਰਮਗੜ੍ਹ ਸਤਰਾਂ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਫੜੇ ਗਏ ਮੁਲਜ਼ਮਾਂ ਪਛਾਣ ਬਲਰਾਜ ਸਿੰਘ ਵਾਸੀ ਕਰਮਗੜ੍ਹ ਸਤਰਾਂ ਦੇ ਤੌਰ 'ਤੇ ਹੋਈ ਹੈ।