ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫਤਾਰ, 52.32 ਗ੍ਰਾਮ ਹੈਰੋਇਨ, 5550 ਕੈਪਸੂਲ ਤੇ 50 ਨਸ਼ੀਲੀਆਂ ਗੋਲੀਆਂ ਬਰਾਮਦ
ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫਤਾਰ, 52.32 ਗ੍ਰਾਮ ਹੈਰੋਇਨ, 5550 ਕੈਪਸੂਲ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Sat, 10 Jan 2026 05:20 PM (IST)
Updated Date: Sun, 11 Jan 2026 04:03 AM (IST)

52.32 ਗ੍ਰਾਮ ਹੈਰੋਇਨ, 5550 ਕੈਪਸੂਲ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 53.32 ਗਰਾਮ ਹੈਰੋਇਨ, 5550 ਪਾਬੰਦੀਸ਼ੁਧਾ ਕੈਪਸੂਲ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਇਸ ਦੌਰਾਨ ਇਕ ਅਜਿਹੇ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ ਜਿਹੜਾ ਨਸ਼ੇ ਕਰਨ ਦਾ ਆਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਰਜਿੰਦਰਾ ਕਾਲਜ ਦੇ ਪਿੱਛੇ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਗੁਰੂਸਰ ਗਿੱਦੜਬਾਹਾ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ ਨੇੜੇ ਵਿਜੇ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 150 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਸ਼ਹੀਦ ਊਧਮ ਸਿੰਘ ਨਗਰ ਵਿੱਚ ਛਾਪੇਮਾਰੀ ਕਰਦਿਆਂ ਗਗਨਦੀਪ ਸਿੰਘ ਵਾਸੀ ਅਮਰਪੁਰਾ ਬਸਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਦੋਂ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਅਜੀਤ ਰੋਡ ’ਤੇ ਛਾਪੇਮਾਰੀ ਕਰਦਿਆਂ ਨਮਨਦੀਪ ਸਿੰਘ ਵਾਸੀ ਅਜੀਤ ਰੋਡ ਨੂੰ 5400 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਹੀ ਇਸੇ ਥਾਣੇ ਦੀ ਪੁਲਿਸ ਨੇ ਭਾਗੂ ਰੋਡ ’ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10.54 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸੂਰਜ ਕੁਮਾਰ ਵਾਸੀ ਨੇੜੇ ਰਾਮ ਬਾਗ ਰੋਡ ਬਠਿੰਡਾ ਵਜੋਂ ਹੋਈ ਹੈ। ਥਾਣਾ ਨੇਹੀਆਵਾਲਾ ਦੀ ਪੁਲਿਸ ਨੇ ਲੱਖੀ ਜੰਗਲ ਰੋਡ ਪਿੰਡ ਨੇਹੀਆਂਵਾਲਾ ਵਿਖੇ ਇਕ ਰਾਹਗੀਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਅਜੀਤ ਸਿੰਘ ਵਾਸੀ ਪਿੰਡ ਅਬਲੂ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪਿੰਡ ਬੁਰਜ ਗਿੱਲ ਤੋਂ ਪਿੰਡ ਕਾਲੋਕੇ ਲਿੰਕ ਸੜਕ ਉੱਪਰ ਨਾਕੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਲਵਦੀਪ ਸਿੰਘ ਨੇੜੇ ਛੋਟਾ ਬੱਸ ਸਟੈਂਡ ਪਿੰਡ ਕਾਲੋਕੇ ਵਜੋਂ ਹੋਈ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਫਰੀਦਕੋਟ ਲੀ ਵਿੱਚ ਛਾਪੇਮਾਰੀ ਕਰਦਿਆਂ ਸ਼ੰਟੀ ਸਿੰਘ ਵਾਸੀ ਫਰੀਦਕੋਟ ਕੋਟਲੀ ਅਤੇ ਪਰਮਿੰਦਰ ਸਿੰਘ ਵਾਸੀ ਪਿੰਡ ਕੋਟਲੀ ਸਾਬੋ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਹੀ ਪਿੰਡ ਧੁੰਨੀ ਕੇ ਨੇੜੇ ਹਰਜਿੰਦਰ ਸਿੰਘ ਵਾਸੀ ਪਿੰਡ ਧੁੰਨੀਕੇ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 5.53 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਭਗਵਾਨਗੜ੍ਹ ਤੋਂ ਸ਼ੇਰਗੜ੍ਹ ਸੜਕ ਉੱਪਰ ਇੱਕ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਭਗਵਾਨਗੜ੍ਹ ਵਜੋਂ ਹੋਈ ਹੈ। ਜਦੋਂ ਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਤਰਖਾਣ ਵਾਲਾ ਵਿੱਚ ਛਾਪੇਮਾਰੀ ਕਰਦਿਆਂ ਸਵਰਨ ਸਿੰਘ ਵਾਸੀ ਪਿੰਡ ਬਾਘਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਰਾਮੁਪਰਾ ਦੀ ਪੁਲਿਸ ਨੇ ਸੋਨੂੰ ਕੁਮਾਰ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਦਾ ਹੈ।ਪੁਲਿਸ ਨੇ ਇਨ੍ਹਾਂ ਮੁਲਜਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਫੜ ਕੇ ਉਸਦਾ ਸਿਵਲ ਹਸਪਤਾਲ ਵਿੱਚੋਂ ਡੋਪ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮੁਲਜਮ ਦੀ ਪਛਾਣ ਜਸਕਰਨਵੀਰ ਸਿੰਘ ਵਾਸੀ ਪਿੰਡ ਪੂਹਲੀ ਵਜੋਂ ਹੋਈ ਹੈ।