ਨਸ਼ਾ ਤਸਕਰ ਦੀ 35 ਲੱਖ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਫ੍ਰੀਜ਼ ਨਸ਼ਾ ਤਸਕਰ ਦੀ 35 ਲੱਖ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਫ੍ਰੀਜ਼
Publish Date: Thu, 06 Aug 2026 05:49 PM (IST)
Updated Date: Fri, 07 Aug 2026 04:04 AM (IST)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ, ਨਸ਼ਿਆਂ ਦੀ ਕਮਾਈ ਨਾਲ ਬਣੀ ਸੰਪਤੀ ਤੇ ਕੱਸਿਆ ਸ਼ਿਕੰਜਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ ਕਰੀਬ 35 ਲੱਖ ਰੁਪਏ ਮੁੱਲ ਦੀ ਗੈਰ-ਕਾਨੂੰਨੀ ਅਚੱਲ ਜਾਇਦਾਦ ਨੂੰ ਕਾਨੂੰਨੀ ਪ੍ਰਕਿਰਿਆ ਅਧੀਨ ਫ੍ਰੀਜ਼ ਕਰ ਦਿੱਤਾ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਕਤ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਹਾਸਲ ਕੀਤੀ ਗਈ ਨਾਜਾਇਜ਼ ਆਮਦਨ ਨਾਲ ਬਣਾਈ ਗਈ ਸੀ। ਇਸ ਤੋਂ ਬਾਅਦ ਕਾਨੂੰਨ ਅਨੁਸਾਰ ਸਾਰੀ ਕਾਰਵਾਈ ਪੂਰੀ ਕਰਦਿਆਂ ਜਾਇਦਾਦ ਨੂੰ ਫ੍ਰੀਜ਼ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਇਦਾਦ ਫ੍ਰੀਜ਼ ਹੋਣ ਤੋਂ ਬਾਅਦ ਹੁਣ ਦੋਸ਼ੀ ਇਸ ਨੂੰ ਨਾ ਤਾਂ ਵੇਚ ਸਕੇਗਾ ਅਤੇ ਨਾ ਹੀ ਕਿਸੇ ਹੋਰ ਵਿਅਕਤੀ ਦੇ ਨਾਮ ਤੇ ਤਬਦੀਲ ਕਰ ਸਕੇਗਾ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਕਮਾਈ ਨਾਲ ਬਣਾਈ ਸੰਪਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਦੀ ਆਰਥਿਕ ਕਮਰ ਤੋੜਨਾ ਹੈ। ਬਠਿੰਡਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ। ਜੇਕਰ ਕਿਸੇ ਵਿਅਕਤੀ ਕੋਲ ਨਸ਼ਾ ਤਸਕਰੀ ਜਾਂ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨਾਲ ਸਾਂਝੀ ਕਰੇ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਪੁਲਿਸ ਨੇ ਦੁਹਰਾਇਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਗੈਰ-ਕਾਨੂੰਨੀ ਸੰਪਤੀ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ। ਜੇਕਰ ਕਿਸੇ ਵਿਅਕਤੀ ਕੋਲ ਨਸ਼ਾ ਤਸਕਰੀ ਜਾਂ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨਾਲ ਸਾਂਝੀ ਕਰੇ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।