- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੇ ਪਰਿਵਾਰਾਂ ਨੇ ਸੀਸੀਟੀਵੀ ਫੁਟੇਜ ਜਾਰੀ ਕਰ ਕੇ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਮਗਰੋਂ ਓਵਰਡੋਜ਼ ਨਾਲ ਹੋਈ। ਦਲਜੀਤ ਦੀ ਪਤਨੀ ਪਰਮਜੀਤ ਕੌਰ ਨੇ ਵੀ ਇਹੀ ਦੋਸ਼ ਲਾਇਆ ਸੀ। ਉਨ੍ਹਾਂ ਮੁਤਾਬਕ ਦਲਜੀਤ ਨੇ ਮੌਤ ਤੋਂ ਕਰੀਬ ਤਿੰਨ ਹਫ਼ਤੇ ਪਹਿਲਾਂ ਨਸ਼ਾ ਛੱਡ ਦਿੱਤਾ ਸੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਏਮਜ਼ ਬਠਿੰਡਾ ਦੀ ਮੁੱਢਲੀ ਪੋਸਟਮਾਰਟਮ ਰਿਪੋਰਟ ਨੇ ਨਵਾਂ ਮੋੜ ਲਿਆ ਦਿੱਤਾ ਹੈ। ਰਿਪੋਰਟ ਵਿੱਚ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ। ਇਸ ਨਾਲ ਕਤਲ ਦੇ ਦਰਜ ਕੇਸ ਦੀ ਜਾਂਚ ’ਤੇ ਸਵਾਲ ਉੱਠੇ ਹਨ। ਨਸ਼ਾ ਕਿਸ ਨੇ ਅਤੇ ਕਿੱਥੋਂ ਮੁਹੱਈਆ ਕਰਵਾਇਆ, ਇਹ ਵੀ ਜਾਂਚ ਦਾ ਵਿਸ਼ਾ ਹੈ।
ਪੁਲਿਸ ਨੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੇ ਪਰਿਵਾਰਾਂ ਨੇ ਸੀਸੀਟੀਵੀ ਫੁਟੇਜ ਜਾਰੀ ਕਰ ਕੇ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਮਗਰੋਂ ਓਵਰਡੋਜ਼ ਨਾਲ ਹੋਈ। ਦਲਜੀਤ ਦੀ ਪਤਨੀ ਪਰਮਜੀਤ ਕੌਰ ਨੇ ਵੀ ਇਹੀ ਦੋਸ਼ ਲਾਇਆ ਸੀ। ਉਨ੍ਹਾਂ ਮੁਤਾਬਕ ਦਲਜੀਤ ਨੇ ਮੌਤ ਤੋਂ ਕਰੀਬ ਤਿੰਨ ਹਫ਼ਤੇ ਪਹਿਲਾਂ ਨਸ਼ਾ ਛੱਡ ਦਿੱਤਾ ਸੀ।
27 ਅਕਤੂਬਰ ਨੂੰ ਖੇਤਾਂ ’ਚੋਂ ਮਿਲੀ ਸੀ ਲਾਸ਼
ਦਲਜੀਤ ਦੀ ਲਾਸ਼ 27 ਅਕਤੂਬਰ ਦੀ ਸਵੇਰ ਪਿੰਡ ਰਾਮਾਨੰਦੀ ਨੇੜੇ ਖੇਤਾਂ ’ਚੋਂ ਮਿਲੀ ਸੀ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਵਿੱਚ ਚੱਲ ਰਹੇ ਝੋਟਾ ਇਨਸਾਫ਼ ਮੋਰਚੇ ਵਿੱਚ ਜਾ ਰਹੇ ਸਨ, ਪਰ ਪੁਲਿਸ ਵੱਲੋਂ ਰੋਕੇ ਜਾਣ ’ਤੇ ਟਕਰਾਅ ਹੋ ਗਿਆ। ਪਰਿਵਾਰ ਨੇ ਪੁਲਿਸ ’ਤੇ ਲਾਠੀਚਾਰਜ ਅਤੇ ਜ਼ਬਰਦਸਤੀ ਲਾਸ਼ ਕਬਜ਼ੇ ਵਿੱਚ ਲੈਣ ਦੇ ਦੋਸ਼ ਲਾਏ ਸਨ। ਪੁਲਿਸ ਲਾਸ਼ ਨੂੰ ਏਮਜ਼ ਬਠਿੰਡਾ ਲੈ ਗਈ, ਜਿੱਥੇ 28 ਅਕਤੂਬਰ ਨੂੰ ਪੋਸਟਮਾਰਟਮ ਕੀਤਾ ਗਿਆ। ਇਸ ਦੌਰਾਨ ਪੁਲਿਸ ਪਾਰਟੀ ’ਤੇ ਹਮਲੇ ਦੇ ਦੋਸ਼ ਹੇਠ ਵੱਖਰਾ ਕੇਸ ਵੀ ਦਰਜ ਕੀਤਾ ਗਿਆ ਸੀ।
ਭੈਣ ਨੇ ਹਾਈ ਕੋਰਟ ’ਚ ਦਾਇਰ ਕੀਤੀ ਸੀ ਪਟੀਸ਼ਨ
ਦਲਜੀਤ ਦੀ ਭੈਣ ਅਮਰਜੀਤ ਕੌਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸੀਬੀਆਈ ਜਾਂਚ, ਪੀਜੀਆਈ ਦੇ ਡਾਕਟਰਾਂ ਦੇ ਬੋਰਡ ਤੋਂ ਮੁੜ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਮੰਗੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈਣ ’ਤੇ ਸਵਾਲ ਉਠਾਉਂਦਿਆਂ ਕਿਹਾ ਸੀ ਕਿ ਹਰ ਮ੍ਰਿਤਕ ਨੂੰ ਸਨਮਾਨ ਨਾਲ ਅੰਤਿਮ ਸੰਸਕਾਰ ਕਰਨ ਦਾ ਅਧਿਕਾਰ ਹੈ।