ਗਿੱਲ ਕਲਾਂ ਦੀ ਧੀ ਨੇ ਗੱਤਕੇ ’ਚ ਜਿੱਤਿਆ ਸੋਨਾ ਗਿੱਲ ਕਲਾਂ ਦੀ ਧੀ ਨੇ ਗੱਤਕੇ ’ਚ ਜਿੱਤਿਆ ਸੋਨਾ
Publish Date: Tue, 20 Oct 2026 04:30 PM (IST)
Updated Date: Tue, 20 Oct 2026 04:33 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਹਰਿਆਣਾ ਦੇ ਰਤੀਆ ਵਿਖੇ ਕਰਵਾਈ ਗਈ 10ਵੀਂ ਜੂਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿਚ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਦੀ ਖਿਡਾਰਨ ਸਿਮਰਨ ਕੌਰ ਨੇ ਸੋਨ ਤਗਮਾ ਜਿੱਤ ਕੇ ਪਿੰਡ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਅੰਡਰ-17 ਵਰਗ ਦੇ ਸਿੰਗਲ ਸੋਟੀ ਮੁਕਾਬਲੇ ਵਿੱਚ ਸਿਮਰਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਚਲਾਇਆ ਜਾ ਰਿਹਾ ਹੈ, ਜਿੱਥੇ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਦੇ ਕੇ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਨਾਲ ਜੋੜਿਆ ਜਾ ਰਿਹਾ ਹੈ। ਕੋਚ ਹਰਪ੍ਰੀਤ ਸਿੰਘ ਹਠੂਰ ਅਤੇ ਪਰਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਿਖਲਾਈ ਪ੍ਰਾਪਤ ਕਰ ਰਹੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਮਰਨ ਕੌਰ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਲਰ ਬਰਾੜ, ਜੱਸੀ ਫੌਜੀ, ਲੈਕਚਰਾਰ ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਪੋਪਲ, ਸੰਦੀਪ ਸਿੰਘ ਬਾਠ,ਜਗਸੀਰ ਸਿੰਘ, ਕੁਲਵੰਤ ਸਿੰਘ, ਅਮਰਿੰਦਰ ਸਿੰਘ ਐਗਰੀਕਲਚਰ, ਓਮਰੋਜ ਸਿੰਘ ਸੋਨੀ, ਸੁਖਪਾਲ ਸਿੰਘ ਪਾਲਾ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਦੇਵ ਸਿੰਘ ਸਾਬਕਾ ਪ੍ਰਧਾਨ ਅਤੇ ਹੋਰ ਸ਼ਖ਼ਸੀਅਤਾਂ ਨੇ ਖਿਡਾਰਨ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਅੱਗੇ ਬੱਚਿਆਂ ’ਤੇ ਮਿਹਰ ਬਣਾਈ ਰੱਖਣ ਦੀ ਅਰਦਾਸ ਕੀਤੀ।