ਸ਼ਹੀਦ ਪਿਰਥੀਪਾਲ ਚੱਕ ਅਲੀਸ਼ੇਰ ਦੀ ਬਰਸੀ ਅੱਜ, ਕਿਸਾਨਾਂ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਦਾ ਫੈਸਲਾ ਸ਼ਹੀਦ ਪਿਰਥੀਪਾਲ ਚੱਕ ਅਲੀਸ਼ੇਰ ਦੀ ਬਰਸੀ ਅੱਜ, ਕਿਸਾਨਾਂ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਦਾ ਫੈਸਲਾ
Publish Date: Sat, 10 Oct 2026 05:00 PM (IST)
Updated Date: Sat, 10 Oct 2026 05:02 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਬੀਕੇਯੂ ਏਕਤਾ ਡਕੌਂਦਾ ਧਨੇਰ ਦੀ ਟੀਚਰ ਹੋਮ ਬਠਿੰਡਾ ਵਿਖੇ ਨਾਹਰ ਸਿੰਘ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਮੀਟਿੰਗ ਨੇ ਫੈਸਲਾ ਕੀਤਾ ਹੈ ਕਿ ਜ਼ਿਲ੍ਹੇ ਦੇ ਕਿਸਾਨ 11 ਅਕਤੂਬਰ ਨੂੰ ਸ਼ਹੀਦ ਕਿਸਾਨ ਪਿਰਥੀਪਾਲ ਦੀ ਪਿੰਡ ਚੱਕ ਅਲੀਸ਼ੇਰ ਵਿਖੇ ਜਥੇਬੰਦੀ ਵਲੋਂ ਮਨਾਈ ਜਾ ਰਹੀ ਬਰਸੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਮੀਟਿੰਗ ਨੇ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਨਾਲ ਕਿਸਾਨਾਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਗੰਭੀਰ ਚਰਚਾ ਕੀਤੀ। ਇਹ ਜਾਣਕਾਰੀ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਬਾਹੀਆ ਨੇ ਦਿੱਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨਲ ਸਕੱਤਰ ਕੁਲਵੰਤ ਸਿੰਘ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਅੱਜ ਪਿਰਥੀਪਾਲ ਨੂੰ ਯਾਦ ਕਰਦੇ ਹੋਏ ਵੱਡੀ ਪੱਧਰ ਤੇ ਲਾਮਬੰਦੀ ਕਰਕੇ ਸਾਨੂੰ ਸ਼ਹੀਦੀ ਸਮਾਗਮ ਚ ਪੁੱਜਣਾ ਚਾਹੀਦਾ ਹੈ। ਮੀਟਿੰਗ ਵਿੱਚ ਜ਼ਿਲਾ ਕਮੇਟੀ ਮੈਂਬਰ ਅਮਰਜੀਤ ਹਨੀ, ਬਲਾਕ ਪ੍ਰਧਾਨ ਸੰਗਤ ਬੰਤਾ ਸਿੰਘ ਖ਼ਜ਼ਾਨਚੀ, ਲਾਭ ਸਿੰਘ ਰਾਮਪੁਰਾ ਬਲਾਕ ਪ੍ਰਧਾਨ ,ਸਰਦੂਲ ਸਿੰਘ ਜਰਨਲ ਸਕੱਤਰ, ਨਥਾਣਾ ਬਲਾਕ ਦੇ ਜਨ ਸਕੱਤਰ ਸੁਖਵਿੰਦਰ ਸੁੱਖੀ,ਜਗਦੇਵ ਸਿੰਘ ਰਾਮਪੁਰਾ, ਬਹਾਦਰ ਸਿੰਘ ਢਪਾਲੀ ਸ਼ਾਮਲ ਹੋਏ।