ਬੇਸਹਾਰਾ ਸਾਧੂ ਦੀ ਮੌਤ
ਮੁੱਢਲੀ ਜਾਂਚ ਦੌਰਾਨ ਮ੍ਰਿਤਕ ਬੇਸਹਾਰਾ ਜਾਪਦਾ ਸੀ। ਸਹਾਰਾ ਟੀਮ ਨੇ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ, ਜਿੱਥੇ ਬਜ਼ੁਰਗ ਦੀ ਲਾਸ਼ ਨੂੰ ਸ਼ਨਾਖਤ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ।
Publish Date: Mon, 14 Sep 2026 04:50 PM (IST)
Updated Date: Mon, 14 Sep 2026 04:53 PM (IST)
ਸੀਨੀਅਰ ਰਿਪੋਰਟਰ ਬਠਿੰਡਾ। ਸਥਾਨਕ ਮਾਲ ਰੋਡ ’ਤੇ ਇਕ ਹੋਟਲ ਦੇ ਹੇਠਾਂ ਬਣੇ ਬਰਾਮਦੇ ’ਚ ਲਾਸ਼ ਪਈ ਹੋਣ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਨੂੰ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਿੱਕੀ ਕੁਮਾਰ ਤੇ ਸਹਾਰਾ ਪ੍ਰਧਾਨ ਗੌਤਮ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਉਥੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਸਹਾਰਾ ਟੀਮ ਨੇ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿਚ ਮ੍ਰਿਤਕ ਦੀ ਤਲਾਸ਼ੀ ਲਈ ਪਰ ਉਸ ਦੀ ਜੇਬ ਵਿਚੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਬੇਸਹਾਰਾ ਜਾਪਦਾ ਸੀ। ਸਹਾਰਾ ਟੀਮ ਨੇ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾਇਆ, ਜਿੱਥੇ ਬਜ਼ੁਰਗ ਦੀ ਲਾਸ਼ ਨੂੰ ਸ਼ਨਾਖਤ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ।