ਪੱਤਰ ਪ੍ੇਰਕ, ਬਠਿੰਡਾ : ਸੜਕ ਹਾਦਸੇ ਵਿਚ 15 ਸਾਲ ਦੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਿ੍ਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਸਥਾਨਕ ਸਰਕਾਰੀ ਹਸਪਤਾਲ ਵਿਚ ਮਿ੍ਤਕ ਨੌਜਵਾਨ ਦੀ ਲਾਸ਼ ਲੈਣ ਆਏ ਉਸਦੇ ਪਿਤਾ ਮੇਜਰ ਸਿੰਘ ਵਾਸੀ ਪਿੰਡ ਰਾਮਨਗਰ ਨੇ ਦੱਸਿਆ ਕਿ ਉਸਦਾ ਲੜਕਾ ਹਰਚਰਨ ਸਿੰਘ ਬੀਤੇ ਦਿਨੀਂ ਮੋਟਰਸਾਈਕਲ 'ਤੇ ਮੌੜ ਮੰਡੀ ਵੱਲ ਜਾ ਰਿਹਾ ਸੀ, ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਹਰਚਰਨ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ।