ਨਹਿਰ ’ਚ ਛਾਲ ਮਾਰਨ ਵਾਲੇ ਅਣਪਛਾਤੇ ਵਿਅਕਤੀ ਦੀ ਮੌਤ
ਉਸ ਨੂੰ ਸਹਾਰਾ ਐਂਬੂਲੈਂਸ ਰਾਹੀਂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਡਿਊਟੀ ’ਤੇ ਤਾਇਨਾਤ ਡਾਕਟਰ ਨੇ ਜਾਂਚ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਸ਼ਨਾਖਤ ਹੋ ਸਕੇ। ਮ੍ਰਿਤਕ ਨੇ ਕੁੜਤਾ-ਪਜਾਮਾ ਪਹਿਨਿਆ ਹੋਇਆ ਸੀ। ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਉਸ ਦੀ ਸ਼ਨਾਖਤ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
Publish Date: Mon, 14 Sep 2026 04:51 PM (IST)
Updated Date: Mon, 14 Sep 2026 04:53 PM (IST)
ਸੀਨੀਅਰ ਰਿਪੋਰਟਰ, ਬਠਿੰਡਾ। ਸਥਾਨਕ ਜੋਗਾਨੰਦ ਰੋਡ ’ਤੇ ਜੋਗਾਨੰਦ ਪੁਲ ਤੋਂ ਇਕ ਅਣਪਛਾਤੇ ਵਿਅਕਤੀ ਵੱਲੋਂ ਨਹਿਰ ਵਿਚ ਛਾਲ ਮਾਰਨ ਅਤੇ ਡੁੱਬਣ ਦੀ ਸੂਚਨਾ ਮਿਲੀ। ਮੌਕੇ ’ਤੇ ਮੌਜੂਦ ਕੁਝ ਨੌਜਵਾਨਾਂ ਨੇ ਤੁਰੰਤ ਨਹਿਰ ਵਿਚ ਛਾਲ ਮਾਰ ਕੇ ਉਸ ਵਿਅਕਤੀ ਨੂੰ ਬਾਹਰ ਕੱਢਿਆ ਅਤੇ ਇਸ ਸਬੰਧੀ ਸਹਾਰਾ ਜਨ ਸੇਵਾ ਮੁੱਖ ਦਫ਼ਤਰ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਿੱਕੀ ਕੁਮਾਰ ਘਟਨਾ ਸਥਾਨ ’ਤੇ ਪਹੁੰਚੇ। ਨਹਿਰ ਵਿਚੋਂ ਬਾਹਰ ਕੱਢੇ ਗਏ ਵਿਅਕਤੀ ਦੀ ਹਾਲਤ ਗੰਭੀਰ ਸੀ।
ਉਸ ਨੂੰ ਸਹਾਰਾ ਐਂਬੂਲੈਂਸ ਰਾਹੀਂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਡਿਊਟੀ ’ਤੇ ਤਾਇਨਾਤ ਡਾਕਟਰ ਨੇ ਜਾਂਚ ਕਰਨ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਸ਼ਨਾਖਤ ਹੋ ਸਕੇ। ਮ੍ਰਿਤਕ ਨੇ ਕੁੜਤਾ-ਪਜਾਮਾ ਪਹਿਨਿਆ ਹੋਇਆ ਸੀ। ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਉਸ ਦੀ ਸ਼ਨਾਖਤ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।