ਨਾਨ-ਟੀਚਿੰਗ ਸਟਾਫ਼ ਦਾ ਪ੍ਰਮੋਸ਼ਨ ਕੋਟਾ ਵਧਾਉਣ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ ਨਾਨ-ਟੀਚਿੰਗ ਸਟਾਫ਼ ਦਾ ਪ੍ਰਮੋਸ਼ਨ ਕੋਟਾ ਵਧਾਉਣ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ
Publish Date: Thu, 24 Sep 2026 05:04 PM (IST)
Updated Date: Fri, 25 Sep 2026 04:04 AM (IST)
ਫੋਟੋ : 8 ਕੈਪ਼ਸਨ : ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਅਦ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੇ ਨੁਮਾਇੰਦੇ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ ਤੋਂ ਨਾਨ-ਟੀਚਿੰਗ ਸਟਾਫ਼ ਨੂੰ ਮਾਸਟਰ ਕਾਡਰ ਵਿੱਚ ਤਰੱਕੀ ਦੇਣ ਲਈ ਪ੍ਰਮੋਸ਼ਨ ਕੋਟੇ ’ਚ ਕੀਤੇ ਜਾਣ ਵਾਲੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ਵਿੱਚ ਪ੍ਰਮੋਸ਼ਨ ਕੋਟਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਉਹ ਡਾਇਰੈਕਟਰ ਸਕੂਲ ਸਿੱਖਿਆ ਸਮੇਤ ਸਿੱਖਿਆ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੀ ਮੰਗ ਦਲੀਲਾਂ ਸਹਿਤ ਰੱਖਦੇ ਰਹੇ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਵੱਲੋਂ ਰੱਖੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪ੍ਰਮੋਸ਼ਨ ਕੋਟਾ ਵਧਾਉਣ ਦਾ ਭਰੋਸਾ ਦਿੱਤਾ ਸੀ। ਇਸ ਉਪਰੰਤ ਵਿਭਾਗੀ ਪੱਧਰ ’ਤੇ ਕਾਰਵਾਈ ਵੀ ਸ਼ੁਰੂ ਕੀਤੀ ਗਈ, ਪਰ ਅਜੇ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਗੁਰਵਿੰਦਰ ਸੰਧੂ ਨੇ ਕਿਹਾ ਕਿ ਯੂਨੀਅਨ ਦੇ ਲਗਾਤਾਰ ਯਤਨਾਂ ਸਦਕਾ ਇਹ ਮੰਗ ਪੂਰੀ ਹੋਣ ਦੇ ਨੇੜੇ ਪਹੁੰਚ ਚੁੱਕੀ ਹੈ, ਪਰ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਲਖਵਿੰਦਰ ਸਿੰਘ ਮੌੜ, ਮਨਵਿੰਦਰ ਪਾਲ, ਪ੍ਰਦੀਪ ਕੌਰ ਬਰਾੜ, ਕਰਮਜੀਤ ਕੌਰ ਮੋਗਾ, ਦਰਸ਼ਨ ਸਿੰਘ ਮਾਨਸਾ, ਕੁਲਦੀਪ ਸਿੰਘ ਖਿਆਲੀਵਾਲਾ, ਸੁਖਚੈਨ ਸਿੰਘ ਫਾਜ਼ਿਲਕਾ, ਯੋਗੇਸ਼ ਕਾਲੜਾ ਨਕੋਦਰ ਅਤੇ ਟਿੰਕੂ ਚਾਵਲਾ ਆਦਿ ਹਾਜ਼ਰ ਸਨ।