ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵਿਧਾਇਕ ਤਲਵੰਡੀ ਸਾਬੋ ਪ੍ਰਰੋ. ਬਲਜਿੰਦਰ ਕੌਰ ਨੂੰ ਆਪਣੇ ਮਸਲਿਆਂ ਦੇ ਸਬੰਧ ਵਿਚ ਮੰਗ ਪੱਤਰ ਦਿੱਤਾ ਗਿਆ।

ਆਗੂ ਗਗਨਦੀਪ ਸਿੰਘ, ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਚੁੱਪੀ ਧਾਰੀ ਹੋਈ ਹੈ, ਜਿਸ ਕਾਰਨ ਜਥੇਬੰਦੀ ਨੇ ਵਿਰੋਧੀ ਧਿਰ ਦੇ ਐੱਮਐੱਲਏ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਪ੍ਰਰੋ. ਬਲਜਿੰਦਰ ਕੌਰ ਐੱਮਐੱਲਏ ਹਲਕਾ ਤਲਵੰਡੀ ਸਾਬੋ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਪ੍ਰਰੋ. ਬਲਜ਼ਿੰਦਰ ਕੌਰ ਨੇ ਉਨ੍ਹਾਂ ਦੀ ਰੈਗੂਲਰ ਕਰਨ ਤੇ ਹੋਰ ਮੰਗਾਂ ਨੂੰ ਬੁਲੰਦ ਕਰਨ ਦਾ ਭਰੋਸਾ ਦਿੱਤਾ ਹੈ।