ਰਾਮਪੁਰਾ ਫੂਲ ਤੋਂ ਮੱਖਣ ਜਿੰਦਲ ਨੂੰ ਉਮੀਦਵਾਰ ਬਣਾਉਣ ਦੀ ਮੰਗ ਰਾਮਪੁਰਾ ਫੂਲ ਤੋਂ ਮੱਖਣ ਜਿੰਦਲ ਨੂੰ ਉਮੀਦਵਾਰ ਬਣਾਉਣ ਦੀ ਮੰਗ
Publish Date: Fri, 06 Nov 2026 05:47 PM (IST)
Updated Date: Fri, 06 Nov 2026 05:47 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਬੀਤੇ ਦਿਨੀਂ ਨੂੰ ਸਥਾਨਕ ਸ਼ਹਿਰ ਵਿਖੇ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ, ਜਿਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਤੇ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਮੱਖਣ ਜਿੰਦਲ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਗਈ। ਸੀਨੀਅਰ ਭਾਜਪਾ ਆਗੂ ਗੁਰਪ੍ਰੀਤ ਸਿੰਘ ਗੋਰਾ, ਰਮੇਸ਼ ਗੌਤਮ, ਕੌਂਸਲਰ ਅੰਕੁਸ਼ ਰਈਆ, ਲਕਸ਼ਮਣ ਦਾਸ ਗੋਇਲ, ਬਿੰਦਰ ਸਿੰਘ ਬੁਰਜਗਿੱਲ, ਜਗਰਾਜ ਸਿੰਘ, ਨਾਜ਼ਰ ਸਿੰਘ, ਸੰਜੇ ਤੰਵਰ, ਮੋਹਿਤ ਕੋਹਲੀ, ਰਾਕੇਸ਼ ਕੁਮਾਰ ਤੇ ਸਾਵਨ ਕੁਮਾਰ ਆਦਿ ਨੇ ਕਿਹਾ ਕਿ ਮੱਖਣ ਜਿੰਦਲ ਨੇ ਸਾਲ 1992 ਵਿੱਚ ਭਾਜਪਾ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਉਹ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਮੌਜੂਦਾ ਸਮੇਂ ਉਹ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਆਗੂਆਂ ਨੇ ਕਿਹਾ ਕਿ ਮੱਖਣ ਜਿੰਦਲ ਨੂੰ ਸੰਗਠਨ ਦੇ ਨਾਲ-ਨਾਲ ਪ੍ਰਸ਼ਾਸਨਿਕ ਕੰਮਾਂ ਦਾ ਵੀ ਚੰਗਾ ਤਜਰਬਾ ਹੈ। ਨਗਰ ਕੌਂਸਲ ਰਾਮਪੁਰਾ ਫੂਲ ਦੇ ਮੀਤ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਰਹਿੰਦਿਆਂ ਉਨ੍ਹਾਂ ਨੇ ਸ਼ਹਿਰ ਦੀਆਂ ਵਿਕਾਸ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਲੋਕ ਅੰਦੋਲਨਾਂ ਵਿੱਚ ਵੀ ਉਹ ਵਧ-ਚੜ੍ਹ ਕੇ ਹਿੱਸਾ ਲੈਂਦੇ ਰਹੇ ਹਨ। ਸਮਾਜਿਕ, ਧਾਰਮਿਕ ਤੇ ਵਪਾਰਕ ਜਥੇਬੰਦੀਆਂ ਵਿੱਚ ਵੀ ਉਨ੍ਹਾਂ ਦਾ ਸ਼ਲਾਘਾਯੋਗ ਯੋਗਦਾਨ ਹੈ। ਇਸ ਮੌਕੇ ਮੱਖਣ ਜਿੰਦਲ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਉਹ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕਹਿੱਤ ਨੀਤੀਆਂ ਸਦਕਾ ਪੰਜਾਬ ਦੇ ਲੋਕ ਵੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ ਤੇ ਸੂਬੇ ਦਾ ਸਰਬਪੱਖੀ ਵਿਕਾਸ ਹੋਵੇਗਾ।