ਗੁਰਤੇਜ ਸਿੰਘ ਸਿੱਧੂ, ਬਠਿੰਡਾ : ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵਨੀਤ ਕੁਮਾਰ (ਆਈਏਐੱਸ) ਤੇ ਐੱਸਐੱਸਪੀ ਅਮਨੀਤ ਕੋਂਡਲ ਨੇ ਆਪਣੇ ਚਾਰਜ ਸੰਭਾਲ ਲਿਆ ਹੈ। ਅਮਨੀਤ ਕੋਂਡਲ ਬਠਿੰਡਾ ਦੇ ਪਹਿਲੇ ਮਹਿਲਾ ਐੱਸਐੱਸਪੀ ਹਨ ਜਿੰਨਾਂ੍ਹ ਆਪਣਾ ਚਾਰਜ ਸੰਭਾਲਣ ਮੌਕੇ ਕਿਹਾ ਕਿ ਮਹਿਲਾਵਾਂ ਬਿਨਾਂ ਿਝਜਕ ਆਪਣੀਆਂ ਸਮੱਸਿਆਵਾਂ ਉਨਾਂ੍ਹ ਨੂੰ ਦੱਸ ਸਕਦੀਆਂ ਹਨ, ਜਿਸਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਡੀਸੀ ਵਨੀਤ ਕੁਮਾਰ ਕਮਿਸ਼ਨਰ ਨਗਰ ਨਿਗਮ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇੱਥੋਂ ਦੇ ਲੇਕ ਵਿਊ ਹੋਟਲ ਵਿਖੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਦਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੱਲੋਂ ਜ਼ਿਲ੍ਹੇ ਦੇ ਚੋਣਵੇਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਵਿਧਾਨ ਸਭਾ ਚੋਣਾਂ-2022 ਸਬੰਧੀ ਚੱਲ ਰਹੇ ਕਾਰਜਾਂ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਜ਼ਿਲੇ ਅੰਦਰ ਕੀਤੇ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ ਅੰਦਰ ਚੱਲ ਰਹੀਆਂ ਚੋਣ ਸਰਗਰਮੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਇੰਨਾਂ ਚੋਣਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਵਿਸ਼ੇਸ਼ ਤੌਰ 'ਤੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨਾਂ੍ਹ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਕੋਰੋਨਾ ਵੈਕਸ਼ੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਵਾਸਤੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਹੋਰ ਵਾਧਾ ਕਰਨ ਦੇ ਵੀ ਆਦੇਸ਼ ਦਿੱਤੇ।

ਬਾਕਸ

ਬਿਨਾਂ੍ਹ ਡਰ ਭੈਅ ਦੇ ਹੋਣਗੀਆਂ ਵਿਧਾਨ ਸਭਾ ਚੋਣਾਂ : ਐÎਸਐÎਸਪੀ

ਜ਼ਿਲ੍ਹੇ ਦੇ ਐÎਸਐÎਸਪੀ ਵਜੋਂ ਅਮਨੀਤ ਕੋਂਡਲ ਆਈਪੀਐੱਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਮੌਜੂਦਾ ਸਮੇਂ ਅਮਨੀਤ ਕੋਂਡਲ ਡੀਆਈਜੀ ਜੇਲ੍ਹ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਜਦਕਿ ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਤੇ ਸ੍ਰੀ ਫਤਿਹਗੜ ਸਾਹਿਬ ਵਿਖੇ ਬਤੌਰ ਐੱਸਐੱਸਪੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦਾ ਇੱਥੋਂ ਦੇ ਲੇਕ ਵਿਊ ਹੋਟਲ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਕੀਤੀ ਗਈ ਵਿਸ਼ੇਸ਼ ਪ੍ਰਰੈੱਸ ਮਿਲਣੀ ਦੌਰਾਨ ਉਨਾਂ੍ਹ ਨੇ ਮੀਡੀਆਂ ਕਰਮੀਆਂ ਕੋਲੋਂ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ। ਉਨਾਂ੍ਹ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਪੂਰੀ ਤਰ੍ਹਾਂ ਸੁਰੱਖਿਅਤ ਹੋਣਗੀਆਂ ਅਤੇ ਬਿਨਾਂ ਡਰ-ਭੈਅ ਦੇ ਕਰਵਾਈਆਂ ਜਾਣਗੀਆਂ। ਇਸ ਦੌਰਾਨ ਉਨਾਂ੍ਹ ਮੀਡੀਆਂ ਕਰਮੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਸਬੰਧੀ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਐੱਸਐੱਸਪੀ ਕੋਂਡਲ ਵੱਲੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨਾਂ ਕੋਲੋਂ ਚੋਣਾਂ ਨਾਲ ਸਬੰਧਤ ਹੁਣ ਤਕ ਆਮ ਲੋਕਾਂ ਦੀ ਸੁਰੱਖਿਆ ਲਈ ਕੀਤੀਆਂ ਗਈਆਂ ਤਿਆਰੀਆਂ ਤੋਂ ਇਲਾਵਾ ਹੋਰ ਲੋੜੀਂਦੀ ਜਾਣਕਾਰੀ ਪ੍ਰਰਾਪਤ ਕੀਤੀ। ਉਨਾਂ੍ਹ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੋਂ ਇਲਾਵਾ ਜ਼ਿਲੇ ਅੰਦਰ ਲਾਅ ਐਂਡ ਆਰਡਰ ਮੈਨਟੇਨ ਰੱਖਣ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਐੱਸਪੀ ਸਪੈਸ਼ਲ ਬ੍ਾਂਚ ਮੇਜਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਡੀਐੱਸਪੀਜ਼, ਐੱਸਐੱਚਓਜ਼ ਤੇ ਚੌਂਕੀ ਇੰਚਾਰਜ ਹਾਜ਼ਰ ਸਨ।