ਧੀਰਾ ਆਪ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
ਧੀਰਾ ਆਪ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
Publish Date: Sat, 25 Jul 2026 04:50 PM (IST)
Updated Date: Sat, 25 Jul 2026 04:52 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਆਮ ਆਦਮੀ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਲਈ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਰਣਧੀਰ ਸਿੰਘ ਧੀਰਾ ਨੂੰ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਨੌਜਵਾਨ ਆਗੂ ਰਣਧੀਰ ਸਿੰਘ ਧੀਰਾ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਕਰੀਬੀ ਸਾਥੀਆਂ ਵਿਚੋਂ ਇਕ ਗਿਣੇ ਜਾਦੇ ਹਨ। ਨੌਜਵਾਨ ਧੀਰਾ ਦੀ ਨਿਯੁਕਤੀ ਨਾਲ ਹਲਕਾ ਰਾਮਪੁਰਾ ਫੂਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦਾ ਸਿਆਸੀ ਕੱਦ ਹੋਰ ਉੱਚਾ ਹੋਣ ਦੇ ਚਰਚੇ ਚੱਲ ਰਹੇ ਹਨ। ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਆਪ ਯੂਥ ਵਿੰਗ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ, ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਗੇ।