ਦਿਲਅਰਮਾਨ ਨੇ ਨੈਸ਼ਨਲ ਲਈ ਕੁਆਲੀਫਾਈ ਕਰਕੇ ਚਮਕਾਇਆ ਨਾਮ
ਦਿਲਅਰਮਾਨ ਨੇ ਨੈਸ਼ਨਲ ਲਈ ਕੁਆਲੀਫਾਈ ਕਰਕੇ ਚਮਕਾਇਆ ਨਾਮ
Publish Date: Wed, 28 Oct 2026 04:23 PM (IST)
Updated Date: Wed, 28 Oct 2026 04:25 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਊਂਟ ਲਿਟਰਾ ਜੀ ਸਕੂਲ, ਰਾਮਪੁਰਾ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਲਅਰਮਾਨ ਨੇ 70ਵੀਆਂ ਸਕੂਲ ਖੇਡਾਂ ਦੌਰਾਨ ਐਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ਲਈ ਕੁਆਲੀਫਾਈ ਕੀਤਾ ਹੈ। ਉਸ ਨੇ 4x100 ਮੀਟਰ ਰਿਲੇਅ ਰੇਸ ਵਿਚ ਨੈਸ਼ਨਲ ਪੱਧਰ ’ਤੇ ਭਾਗ ਲੈਣ ਲਈ ਚੁਣੇ ਗਏ ਚਾਰ ਵਿਦਿਆਰਥੀਆਂ ਵਿਚ ਆਪਣੀ ਜਗ੍ਹਾ ਬਣਾਈ ਹੈ। ਦਿਲਅਰਮਾਨ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਉਸ ਦੀ ਸਫ਼ਲਤਾ ਨੂੰ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਉਸ ਦੀ ਇਸ ਉਪਲਬਧੀ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ। ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਗੀਤਾ ਪਿੱਲੇ ਨੇ ਦਿਲਅਰਮਾਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ।