ਡਾਕਟਰ ਸਾਥੀਆ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਡਾਕਟਰ ਸਾਥੀਆ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ
Publish Date: Sun, 04 Oct 2026 04:12 PM (IST)
Updated Date: Sun, 04 Oct 2026 04:14 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਮੈਡੀਕਲ ਪੈ੍ਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ ਦੀ ਅਗਵਾਈ ਹੇਠ ਵਿਖੇ ਹੋਈ। ਇਸ ਮੀਟਿੰਗ ਨੂੰ ਜ਼ਿਲ੍ਹਾ ਕੈਸੀਅਰ ਡਾ. ਭੁਪਿੰਦਰ ਸਿੰਘ ਗੁਰੂਸਰ ਅਤੇ ਡਾ. ਜਗਤਾਰ ਸਿੰਘ ਬਾਜਵਾ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਡਾਕਟਰ ਸੁਖਜਿੰਦਰ ਸਿੰਘ ਕੋਠਾ ਗੁਰੂ ਨੇ ਨਿਭਾਈ। ਇਸ ਦੌਰਾਨ ਡਾ. ਬਲਦੇਵ ਸਿੰਘ ਦੇ ਭਰਾ ਦੀ ਬੇਵਕਤੀ ਮੌਤ ’ਤੇ ਐਸੋਸੀਏਸ਼ਨ ਮੈਂਬਰਾਂ ਨੇ ਅਫਸੋਸ ਪ੍ਰਗਟ ਕੀਤਾ। ਮੀਟਿੰਗ ਦੌਰਾਨ ਡਾਕਟਰ ਸਾਥੀਆਂ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਚਰਚਾ ਕਰਦੇ ਸਰਕਾਰ ਨੂੰ ਮੰਗਾਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਗਈ। ਇਸੇ ਦੌਰਾਨ ਡਾ. ਸਾਥੀਆਂ ਨੂੰ ਸਮਾਜ ਸੇਵਾ ਕਰਨ ਦੀ ਅਪੀਲ ਕਰਦੇ ਸਮਾਜ ਵਿਚ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਤੇ ਡੂੰਗੀ ਚਿੰਤਾ ਪ੍ਰਗਟ ਕੀਤੀ। ਇਸ ਮੀਟਿੰਗ ਵਿਚ ਨਥਾਣਾ ਤੋਂ ਬੱਚਿਆਂ ਦੇ ਮਾਹਰ ਡਾ. ਰਣਦੀਪ ਸਿੰਘ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ, ਇਸ ਸਮੇਂ ਉਨ੍ਹਾਂ ਨੇ ਆਪਣੇ ਹਸਪਤਾਲ ਬਾਰੇ ਵਿਸਥਾਰ ਜਾਣਕਾਰੀ ਦਿੱਤੀ। ਇਸ ਸਮੇਂ ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ, ਡਾ. ਗੁਰਜੰਟ ਭੋਡੀਪੁਰਾ ਕੈਸੀਅਰ, ਡਾ. ਕੁਲਵਿੰਦਰ ਸਿੰਘ ਹਮੀਰਗੜ੍ਹ, ਡਾ. ਮਲਕੀਤ ਗੁਰੂਸਰ, ਡਾ. ਕਰਮ ਹੁਸੈਨ ਜਲਾਲ, ਡਾ. ਗੁਰਜਿੰਦਰ ਭੋਡੀਪੁਰਾ, ਡਾ. ਸਲੀਮ, ਡਾ.ਗੁਰਪ੍ਰੀਤ ਭੋਡੀਪੁਰਾ, ਡਾ. ਸੁਰਿੰਦਰ ਸਿੰਘ ਭੋਡੀਪੁਰਾ, ਡਾ.ਹਰਜਿੰਦਰ ਹਮੀਰਗੜ ਪ੍ਰੈੱਸ ਸਕੱਤਰ ਆਦਿ ਹਾਜ਼ਰ ਸਨ।