ਬਠਿੰਡਾ ਦਿਹਾਤੀ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਅਕਾਲੀ ਦਲ ਦੀ ਟਿਕਟ ਮਿਲਣ ਦੀ ਚਰਚਾ ਬਠਿੰਡਾ ਦਿਹਾਤੀ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਅਕਾਲੀ ਦਲ ਦੀ ਟਿਕਟ ਮਿਲਣ ਦੀ ਚਰਚਾ
Publish Date: Tue, 06 Oct 2026 04:19 PM (IST)
Updated Date: Tue, 06 Oct 2026 04:20 PM (IST)
ਸੋਸ਼ਲ ਮੀਡੀਆ ’ਤੇ ਵਾਇਰਲ ਪੋਸਟ ਨੇ ਸਿਆਸੀ ਹਲਕਿਆਂ ’ਚ ਛੇੜੀ ਚਰਚਾ ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੀ ਸਿਆਸਤ ਨਾਲ ਜੁੜੀ ਇਕ ਅਹਿਮ ਖ਼ਬਰ ਨੇ ਇਲਾਕੇ ਦੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਇਕ ਪੋਸਟ ਰਾਹੀਂ ਸ੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਬਠਿੰਡਾ ਦਿਹਾਤੀ ਹਲਕੇ ਤੋਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਵਿਧਾਨ ਸਭਾ ਚੋਣ ਲਈ ਪਾਰਟੀ ਦੀ ਟਿਕਟ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਅਜੇ ਬਾਕੀ ਹੈ। ਗਹਿਰੀ ਬੁੱਟਰ ਨੂੰ ਲੋਕਾਂ ਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਵਜੋਂ ਪੇਸ਼ ਕੀਤਾ ਗਿਆ ਹੈ। ਪੋਸਟਰ ਵਿਚ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਲਈ ਆਵਾਜ਼ ਉਠਾਉਣ ਤੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਖੇਤੀਬਾੜੀ, ਕਿਸਾਨੀ ਤੇ ਪਾਣੀਆਂ ਨਾਲ ਸਬੰਧਤ ਮੁੱਦਿਆਂ ’ਤੇ ਸਰਗਰਮੀ ਨਾਲ ਆਵਾਜ਼ ਉਠਾਉਣ ਵਾਲੇ ਵਿਅਕਤੀ ਵਜੋਂ ਦਰਸਾਇਆ ਗਿਆ ਹੈ। ਬਠਿੰਡਾ ਦਿਹਾਤੀ ਹਲਕੇ ਵਿਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਜੇਕਰ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਅਕਾਲੀ ਦਲ ਵੱਲੋਂ ਅਧਿਕਾਰਤ ਤੌਰ ’ਤੇ ਉਮੀਦਵਾਰ ਐਲਾਨਿਆ ਜਾਂਦਾ ਹੈ ਤਾਂ ਇਸ ਨਾਲ ਹਲਕੇ ਦੀ ਚੋਣੀ ਸਿਆਸਤ ਵਿਚ ਨਵਾਂ ਸਮੀਕਰਨ ਬਣ ਸਕਦਾ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਪਾਰਟੀ ਦੇ ਅਧਿਕਾਰਤ ਐਲਾਨ ’ਤੇ ਟਿਕੀਆਂ ਹੋਈਆਂ ਹਨ।