ਜੇਐੱਨਐੱਨ, ਬਠਿੰਡਾ : ਸ਼ਹਿਰ ਦੇ ਬੀਬੀ ਵਾਲਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਪੜ੍ਹਨ ਲਈ ਘਰ ਲਿਆਂਦੀਆਂ ਗਈਆਂ ਧਾਰਮਿਕ ਕਿਤਾਬਾਂ (ਪੋਥੀਆਂ) ਪਾੜ ਕੇ ਉਨ੍ਹਾਂ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਿਕ ਮੁਲਜ਼ਮ ਨੌਜਵਾਨ ਨੇ ਗੁੱਸੇ ਵਿਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਥਾਣਾ ਕੈਂਟ ਪੁਲਿਸ ਨੂੰ ਸ਼ਿਕਾਇਤ ਦੇ ਕੇ ਬਲਵੰਤ ਸਿੰਘ ਗ੍ਰੰਥੀ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਦੋ ਧਾਰਮਿਕ ਕਿਤਾਬਾਂ (ਪੋਥੀਆਂ ਪਾਠ) ਪੜ੍ਹਨ ਲਈ ਲਿਆਂਦੀਆਂ ਸਨ। ਜਦੋਂ ਪ੍ਰੀਤਮ ਕੌਰ ਉਸ ਨੂੰ ਵਾਪਸ ਕਰਨ ਲਈ ਗੁਰਦੁਆਰਾ ਸਾਹਿਬ ਆਈ, ਤਾਂ ਦੋਵਾਂ ਧਾਰਮਿਕ ਕਿਤਾਬਾਂ ਦੇ ਪੰਨੇ ਫਟੇ ਹੋਏ ਸਨ। ਜਦੋਂ ਉਸ ਨੇ ਮਹਿਲਾ ਪ੍ਰੀਤਮ ਕੌਰ ਤੋਂ ਇਸ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਗੁਰਮੀਤ ਸਿੰਘ ਨਿਵਾਸੀ ਪਰਿੰਦਾ ਰੋਡ ਨੇ ਗੁੱਸੇ ਵਿਚ ਆ ਕੇ ਇਨ੍ਹਾਂ ਨੂੰ ਪਾੜ ਦਿੱਤਾ। ਧਾਰਮਿਕ ਕਿਤਾਬਾਂ ਦੀ ਬੇਅਦਬੀ ਨੂੰ ਦੇਖਦੇ ਹੋਏ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। ਥਾਣਾ ਕੈਂਟ ਪੁਲਿਸ ਨੇ ਉਕਤ ਮਾਮਲੇ 'ਚ ਗ੍ਰੰਥੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਮੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Posted By: Seema Anand