ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਚੋਣ
ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਹੋਈ
Publish Date: Thu, 10 Sep 2026 05:20 PM (IST)
Updated Date: Fri, 11 Sep 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. ਨੰ. 26 ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਅਤੇ ਸੂਬਾ ਖ਼ਜ਼ਾਨਚੀ ਬਲਜਿੰਦਰ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਰਕਰਾਂ ਦੀਆਂ ਤਨਖਾਹਾਂ, ਬਦਲੀਆਂ, ਕੱਚੇ ਵਰਕਰਾਂ ਨੂੰ ਵਿਭਾਗ ਵਿਚ ਸ਼ਾਮਲ ਕਰਨ ਅਤੇ ਫੀਲਡ ਵਰਕਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਯੂਨੀਅਨ ਦੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿਚ ਅਮ੍ਰਿਤਪਾਲ ਸਿੰਘ ਕਲਿਆਣ ਨੂੰ ਜ਼ਿਲ੍ਹਾ ਪ੍ਰਧਾਨ, ਜਗਜੀਤ ਸਿੰਘ ਸੇਮਾ ਨੂੰ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਬਾਜਕ ਨੂੰ ਖ਼ਜ਼ਾਨਚੀ, ਕੁਲਵੰਤ ਸਿੰਘ ਕਾਲਝਰਾਣੀ ਨੂੰ ਪ੍ਰੈੱਸ ਸਕੱਤਰ ਅਤੇ ਅੰਗਰੇਜ਼ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਸੁਖਵਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ, ਦਵਿੰਦਰ ਸਿੰਘ ਨੂੰ ਸਲਾਹਕਾਰ, ਕੁਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਕੇਵਲ ਸਿੰਘ ਨੂੰ ਜੁਆਇੰਟ ਪ੍ਰਚਾਰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵ-ਨਿਯੁਕਤ ਅਹੁਦੇਦਾਰਾਂ ਨੇ ਯੂਨੀਅਨ ਦੀਆਂ ਮੰਗਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਅਤੇ ਵਰਕਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ।