ਜ਼ਿਲ੍ਹਾ ਸਿਹਤ ਅਫ਼ਸਰ ਨੇ ਕੀਤਾ ਸੀਐੱਚਸੀ ਭਗਤਾ ਭਾਈ ਕਾ ਦਾ ਦੌਰਾ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਵੱਲੋਂ ਸੀਐੱਚਸੀ ਭਗਤਾ ਭਾਈ ਕਾ ਦਾ ਦੌਰਾ
Publish Date: Fri, 06 Nov 2026 06:24 PM (IST)
Updated Date: Fri, 06 Nov 2026 06:26 PM (IST)
ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਮਰੀਜ਼ਾਂ ਦਾ ਪੁੱਛਿਆ ਹਾਲ-ਚਾਲ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈ ਕਾ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਨਿਲ ਗੋਇਲ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ. ਤਪਿੰਦਰ ਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਸੀਐੱਚਸੀ ਭਗਤਾ ਭਾਈ ਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੇ ਆਪ੍ਰੇਸ਼ਨ ਥੀਏਟਰ, ਵੱਖ-ਵੱਖ ਵਾਰਡਾਂ ਤੇ ਹੋਰ ਵਿਭਾਗਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ ਤੇ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕੇਂਦਰ ਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੀਮਾ ਗੁਪਤਾ ਨੇ ਦੱਸਿਆ ਕਿ ਸੰਸਥਾ ਵਿੱਚ ਜੱਚਾ-ਬੱਚਾ ਮਾਹਿਰ, ਬਾਲ ਰੋਗ ਮਾਹਿਰ, ਐੱਮਡੀ ਮੈਡੀਸਨ ਤੇ ਸਰਜਨ ਦੀਆਂ ਸੇਵਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਇਸ ਸੰਸਥਾ ਤੋਂ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਾਪਤ ਕਰ ਰਹੇ ਹਨ।