ਰਾਮਪੁਰਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਮਨਾਇਆ ਗਿਆ ਰਾਮਪੁਰਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਬਾਲ ਦਿਵਸ ਮਨਾਇਆ ਗਿਆ
Publish Date: Tue, 17 Nov 2026 05:09 PM (IST)
Updated Date: Tue, 17 Nov 2026 05:09 PM (IST)
ਪੱਤਰ ਪ੍ਰੇਰਕ, ਰਾਮਪੁਰਾ ਮੰਡੀ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਗਤੀਵਿਧੀਆਂ ਅਧੀਨ ਜ਼ਿਲ੍ਹਾ ਪੱਧਰੀ ਬਾਲ ਦਿਵਸ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਰਾਮਪੁਰਾ ਮੰਡੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕਿੱਟ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਬਠਿੰਡਾ ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਬਠਿੰਡਾ ਚਮਕੌਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਹਰਪ੍ਰੀਤ ਕੌਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਗਗਨਦੀਪ ਕੌਰ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੋਕ ਗੀਤ ਮੁਕਾਬਲਿਆਂ ਵਿਚ ਸਸਸਸ ਰਾਮਪੁਰਾ ਮੰਡੀ ਨੇ ਪਹਿਲਾ, ਸਹਸ ਭੈਣੀ ਨੇ ਦੂਜਾ ਅਤੇ ਸਸਸਸ ਭੁੱਚੋ ਖੁਰਦ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਕਿੱਟ ਮੁਕਾਬਲਿਆਂ ਵਿਚ ਸਹਸ ਪੂਹਲੀ ਨੇ ਪਹਿਲਾ, ਸਹਸ ਗਿੱਲ ਪੱਤੀ ਨੇ ਦੂਜਾ ਅਤੇ ਸਹਸ ਭੈਣੀ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਲਈ ਬਲਕਰਨ ਬੱਲ, ਗੁਲਾਬ ਸਿੰਘ ਅਤੇ ਵਿਕਾਸ ਗਰਗ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਬਲਾਕ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਕਟਾਰੀਆ, ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਗੁਪਤਾ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਹਰਮਨਦੀਪ ਕੌਰ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਨੋਡਲ ਅਫ਼ਸਰ ਹਰਪ੍ਰੀਤ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।