ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
Publish Date: Sat, 08 Aug 2026 04:30 PM (IST)
Updated Date: Sat, 08 Aug 2026 04:32 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਹੇਠ ਮਾਈ ਭਾਰਤ ਕੇਂਦਰ ਬਠਿੰਡਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਸਾਂਝੇ ਉਪਰਾਲੇ ਨਾਲ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਰਾਸ਼ਟਰੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਫਲ ਯੂਨੀਵਰਸਿਟੀ ਦੇ ਆਡੀਟੋਰੀਅਮ ’ਚ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿਚ ਐਮਆਰਐਸਪੀਟੀਯੂ ਬਠਿੰਡਾ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਬਾਬਾ ਫਰੀਦ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਬਠਿੰਡਾ, ਡੀਏਵੀ ਕਾਲਜ ਬਠਿੰਡਾ, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਅਤੇ ਐੱਸਐੱਸਡੀ ਮਹਿਲਾ ਪ੍ਰੌਦਯੋਗਿਕੀ ਅਤੇ ਪ੍ਰਬੰਧਨ ਸੰਸਥਾਨ ਬਠਿੰਡਾ ਸਮੇਤ ਕਈ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਪ੍ਰਤਿਭਾ ਅਤੇ ਸਮਾਜਿਕ ਜਾਗਰੂਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਆਸ਼ੀਸ਼ ਬਾਲਦੀ, ਡਾਇਰੈਕਟਰ, ਆਈਕਿਊਏਸੀ, ਐਮਆਰਐਸਪੀਟੀਯੂ ਬਠਿੰਡਾ ਸਨ। ਉਨ੍ਹਾਂ ਭਾਰਤ ਸਰਕਾਰ ਦੀ ਇਸ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਹਨ। ਇਸ ਮੌਕੇ ਰੀਲ/ਸ਼ਾਰਟ ਫ਼ਿਲਮ, ਸਲੈਮ ਪੋਇਟਰੀ, ਸੰਗੀਤ, ਨੁੱਕੜ ਨਾਟਕ, ਨਾਚ, ਪੇਂਟਿੰਗ, ਸਲੋਗਨ ਲਿਖਣ ਅਤੇ ਵਾਦ-ਵਿਵਾਦ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਯੋਗਤਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਲਈ ਇਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ। ਭਾਗੀਦਾਰਾਂ ਨੇ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਦਾ ਮਜ਼ਬੂਤ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਦਾ ਆਯੋਜਨ ਡਾ. ਅਭਿਲਾਸ਼ਾ ਜੈਨ, ਪ੍ਰੋਗਰਾਮ ਕੋਆਰਡੀਨੇਟਰ, ਐਨਐੱਸਐੱਸ, ਐਮਆਰਐਸਪੀਟੀਯੂ ਬਠਿੰਡਾ, ਡਾ. ਸਵਾਤੀ ਬਾਂਸਲ, ਪ੍ਰੋਗਰਾਮ ਅਧਿਕਾਰੀ, ਐਨਐੱਸਐੱਸ, ਐਮਆਰਐਸਪੀਟੀਯੂ, ਬਠਿੰਡਾ ਅਤੇ ਸੁਸ਼੍ਰੀ ਮਿਸ਼ਾ, ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ, ਬਠਿੰਡਾ ਦੇ ਸਾਂਝੇ ਯਤਨਾਂ ਨਾਲ ਸੰਪੰਨ ਹੋਇਆ। ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਅਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੈਡਮ ਮੀਸ਼ਾ, ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ, ਬਠਿੰਡਾ ਨੇ ਯੂਨੀਵਰਸਿਟੀ ਪ੍ਰਸ਼ਾਸਨ, ਮੁੱਖ ਮਹਿਮਾਨ, ਨਿਰਣਾਇਕ ਮੰਡਲ, ਅਧਿਆਪਕਾਂ, ਸਵੈਸੇਵਕਾਂ ਅਤੇ ਸਾਰੇ ਭਾਗੀਦਾਰ ਸਿੱਖਿਆ ਸੰਸਥਾਵਾਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਤੇ ਗਏ ਅਮੂਲ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ।