ਡੀਪੀਐਸ ਅਬੋਹਰ ਨੇ ਜਿੱਤੀ ਇੰਟਰ-ਡੀਪੀਐਸ ਓਪਨ ਬੁਆਏਜ਼ ਬਾਸਕਟਬਾਲ ਟਰਾਫੀ ਡੀਪੀਐਸ ਅਬੋਹਰ ਨੇ ਜਿੱਤੀ ਇੰਟਰ-ਡੀਪੀਐਸ ਓਪਨ ਬੁਆਏਜ਼ ਬਾਸਕਟਬਾਲ ਟਰਾਫੀ
Publish Date: Tue, 29 Sep 2026 05:02 PM (IST)
Updated Date: Tue, 29 Sep 2026 05:03 PM (IST)
ਸੀਨੀਅਰ ਸਟਾਫ਼ ਰਿਪੋਰਟਰ ਬਠਿੰਡਾ ਦਿੱਲੀ ਪਬਲਿਕ ਸਕੂਲ ਬਠਿੰਡਾ ਵੱਲੋਂ 26 ਤੋਂ 27 ਸਤੰਬਰ ਤੱਕ ਕਰਵਾਏ ਗਏ ਦੋ ਰੋਜ਼ਾ ਇੰਟਰ-ਡੀਪੀਐਸ ਓਪਨ ਬੁਆਏਜ਼ ਬਾਸਕਟਬਾਲ ਮੁਕਾਬਲਿਆਂ ਵਿਚ ਡੀਪੀਐਸ ਅਬੋਹਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਂ ਕੀਤੀ। ਡੀਪੀਐਸ ਜਲੰਧਰ ਨੇ ਉਪ-ਜੇਤੂ ਅਤੇ ਮੇਜ਼ਬਾਨ ਡੀਪੀਐਸ ਬਠਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੋ ਰੋਜ਼ਾ ਟੂਰਨਾਮੈਂਟ ਵਿੱਚ 10 ਡੀਪੀਐਸ ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਨੌਜਵਾਨ ਖਿਡਾਰੀਆਂ ਨੇ ਆਪਣੇ ਹੁਨਰ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰੇ ਮੈਚ ਰੋਮਾਂਚਕ ਅਤੇ ਸਖ਼ਤ ਮੁਕਾਬਲੇ ਵਾਲੇ ਰਹੇ। ਟੂਰਨਾਮੈਂਟ ਨੇ ਖਿਡਾਰੀਆਂ ਨੂੰ ਉੱਚ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕੀਤਾ। ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਾਰੇ ਖਿਡਾਰੀਆਂ, ਕੋਚਾਂ ਅਤੇ ਭਾਗ ਲੈਣ ਵਾਲੇ ਸਕੂਲਾਂ ਨੂੰ ਵਧਾਈ ਦਿੰਦਿਆਂ ਨੌਜਵਾਨ ਖਿਡਾਰੀਆਂ ਨੂੰ ਅਨੁਸ਼ਾਸਨ, ਲਗਨ ਅਤੇ ਟੀਮ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਦੀ ਸ਼ੁਰੂਆਤ ਸਕੂਲ ਦੀ ਊਰਜਾਵਾਨ ਪੇਸ਼ਕਾਰੀ ਨਾਲ ਹੋਈ। ਪ੍ਰਿੰਸੀਪਲ ਜਤਿੰਦਰ ਕੁਮਾਰ ਸੈਣੀ ਨੇ ਜੇਤੂ ਅਤੇ ਭਾਗੀਦਾਰ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਦੀ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਕੋਚਾਂ, ਰੈਫਰੀਆਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ। ਜੇਤੂ, ਉਪ-ਜੇਤੂ ਅਤੇ ਤੀਜੇ ਸਥਾਨ ’ਤੇ ਰਹੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਮਿਸ ਪਰਮਜੀਤ ਕਿੰਗਰਾ ਨੇ ਸਾਰਿਆਂ ਦਾ ਧੰਨਵਾਦ ਕੀਤਾ।