ਡਾ. ਬਲਬੀਰ ਸਿੰਘ ਇੰਸ. ਆਫ਼ ਨਰਸਿੰਗ ‘ਚ ਸਮਾਗਮ ਕਰਵਾਇਆ ਡਾ. ਬਲਬੀਰ ਸਿੰਘ ਇੰਸ. ਆਫ਼ ਨਰਸਿੰਗ ‘ਚ ਸਮਾਗਮ ਕਰਵਾਇਆ
Publish Date: Tue, 08 Sep 2026 05:18 PM (IST)
Updated Date: Tue, 08 Sep 2026 05:19 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ-- ਇਲਾਕੇ ਦੀ ਨਾਮੀ ਸੰਸਥਾ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਭਗਤਾ ਭਾਈਕਾ ਵਿਖੇ ਕਾਲਜ ਦੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਦੀ ਅਗਵਾਈ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋ ਮੈਡਮ ਜਸਮੀਨ ਕੌਰ ਬੁੱਟਰ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਡਾ. ਦਲਜੀਤ ਕੌਰ ਤੂਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਸਮੇਂ ਚੇਅਰਪਰਸਨ ਡਾ. ਪਰਨੀਤ ਕੌਰ ਦਿਉਲ, ਡਾ. ਬਲਜੀਤ ਸਿੰਘ ਦਿਉਲ, ਗੁਰਦਿਆਲ ਸਿੰਘ ਬੁੱਟਰ ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਅਤੇ ਐਮਡੀ ਪਰਮਪਾਲ ਸਿੰਘ ਬੁੱਟਰ ਵੱਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਵਿਸ਼ੇਸ਼ ਗਤੀਵਿਧੀਆਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਅਮਨਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਉਕਤ ਸਮਾਗਮ ਪਿਆਰ, ਸਤਿਕਾਰ ਅਤੇ ਖੁਸ਼ੀ ਭਰੇ ਯਾਦਗਾਰੀ ਮਾਹੌਲ ਵਿੱਚ ਸੰਪੰਨ ਹੋਇਆ।