ਡਾ. ਕਰਨ ਵੜਿੰਗ ਨੇ ਤਿੱਤਰਸਰ ਸਾਹਿਬ ਮੱਥਾ ਟੇਕ ਕੇ ਟਿਕਟ ਲਈ ਦਾਅਵਾ ਜਤਾਇਆ ਡਾ. ਕਰਨ ਵੜਿੰਗ ਨੇ ਤਿੱਤਰਸਰ ਸਾਹਿਬ ਮੱਥਾ ਟੇਕ ਕੇ ਟਿਕਟ ਲਈ ਦਾਅਵਾ ਜਤਾਇਆ
Publish Date: Wed, 28 Oct 2026 04:16 PM (IST)
Updated Date: Wed, 28 Oct 2026 04:16 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਬਕਾ ਓਐੱਸਡੀ ਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਸਾਬਕਾ ਚੇਅਰਮੈਨ ਡਾ. ਕਰਨ ਵੜਿੰਗ ਨੇ ਪਿੰਡ ਮੰਡੀਕਲਾਂ ਤੋਂ ਇਕ ਵੱਡੇ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋ ਕੇ ਮੌੜ ਮੰਡੀ ਦੇ ਨਜ਼ਦੀਕੀ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਹਲਕਾ ਮੌੜ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਵਾਸਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਹਲਕਾ ਮੌੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਲਕੇ ਦੇ ਲੋਕਾਂ ਨਾਲ ਪੁਰਾਣੀ ਅਤੇ ਗੂੜ੍ਹੀ ਸਾਂਝ ਹੈ। ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਮੌੜ ਹਲਕੇ ਵਿਚੋਂ ਨਸ਼ਿਆਂ ਨੂੰ ਖਤਮ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ 2012 ਵਿਚ ਨਵੇਂ ਬਣੇ ਮੌੜ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਹਮੇਸ਼ਾ ਲੀਡਰਾਂ ਦਾ ਸਾਥ ਦਿੱਤਾ, ਪਰ ਮੌਕਾਪ੍ਰਸਤ ਆਗੂਆਂ ਕਾਰਨ ਵਰਕਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਗਰਸ ਪਾਰਟੀ ਨੂੰ ਇੱਥੋਂ ਨੁਮਾਇੰਦਗੀ ਦਾ ਮੌਕਾ ਨਹੀਂ ਮਿਲਿਆ। ਇਸੇ ਕਰਕੇ ਵਰਕਰਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਇਸ ਦੇ ਬਾਵਜੂਦ ਹਲਕੇ ਦੇ ਵਰਕਰ ਅੱਜ ਵੀ ਪਾਰਟੀ ਨਾਲ ਚੱਟਾਨ ਵਾਂਗ ਡਟੇ ਹੋਏ ਹਨ। ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਡਾ. ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਸਰਕਾਰ ਨਸ਼ਿਆਂ ਤੇ ਠੱਲ੍ਹ ਪਾਉਣ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਰਿਆ ਵਿਚ ਰੁੜ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਨਾਗਰਿਕ ਖ਼ੌਫ਼ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹੈ। ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਘੜੈਲੀ, ਸਰਪੰਚ ਅਵਤਾਰ ਸਿੰਘ ਕਰਾੜਵਾਲਾ, ਬਲਾਕ ਪ੍ਰਧਾਨ ਸੁਰਜੀਤ ਸਿੰਘ ਪਿੱਥੋ, ਸੁਖਵਿੰਦਰ ਸਿੰਘ ਜੈਂਦ, ਪਰਵਿੰਦਰ ਸਿੰਘ ਬੱਲ੍ਹੋ, ਹਰਲਾਲ ਸਿੰਘ ਬੁਰਜ ਮਾਨਸ਼ਾਹੀਆ, ਬੂਟਾ ਢੱਡੇ, ਸਰਜੀਤ ਸਿੰਘ ਖੋਖਰ, ਮਾਸਟਰ ਸੁਰਜੀਤ ਸਿੰਘ, ਬਲਦੇਵ ਕੋਟੜਾ, ਬੰਤ ਚੋਟੀਆਂ, ਗੁਰਜੰਟ ਸਿੰਘ ਰਾਮਨਿਵਾਸ, ਰਾਜਦੀਪ ਸਿੰਘ ਪੰਚ, ਅਵਤਾਰ ਮਾਨ ਕੋਟੜਾ, ਗੁਰਦੀਪ ਜਿਉਂਦ, ਗੁਰਸੇਵਕ ਸਿੰਘ ਮੈਂਬਰ, ਬੀਰਬਲ ਬਦਿਆਲਾ, ਬਲਦੇਵ ਪ੍ਰਧਾਨ, ਮਲਕੀਤ ਸਿੰਘ ਫੌਜੀ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਮੌਜੂਦ ਸਨ।