ਪੱਤਰ ਪੇ੍ਰਰਕ, ਬਠਿੰਡਾ :

ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 500 ਨਸ਼ੀਲੀਆਂ ਗੋਲੀਆਂ ਅਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਕਥਿਤ ਦੋਸ਼ੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਪਰਚੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਫੂਲ ਦੇ ਐੱਸਆਈ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਰਾਈਆ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਆਧਾਰ 'ਤੇ ਕਥਿਤ ਦੋਸ਼ੀ ਰੂਪ ਚੰਦ ਵਾਸੀ ਪਿੰਡ ਰਾਈਆ ਨੂੰ ਗਿ੍ਫ਼ਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰਾਂ੍ਹ ਥਾਣਾ ਸਦਰ ਰਾਮਪੁਰਾ ਦੇ ਏਐਸਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਪਿੰਡ ਕਰਾੜਵਾਲਾ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਆਲਟੋ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਅਧਾਰ 'ਤੇ ਕਾਰ ਸਵਾਰ ਸੁਖਪਾਲ ਸਿੰਘ ਵਾਸੀ ਮੁਹੱਲਾ ਕਿੱਕਰ ਦਾਸ ਬਠਿੰਡਾ, ਹਰਕੰਵਲ ਸਿੰਘ ਵਾਸੀ ਨੇੜੇ ਬੱਸ ਅੱਡਾ ਬਠਿੰਡਾ ਨੂੰ ਗਿ੍ਫਤਾਰ ਕੀਤਾ ਗਿਆ ਹੈ। ਇਸੇ ਤਰਾਂ੍ਹ ਥਾਣਾ ਮੌੜ ਦੇ ਹੌਲਦਾਰ ਰਾਮ ਸਿੰਘ ਨੇ ਦੱਸਿਆ ਕਿ ਸੀਲ ਸਿੰਘ ਵਾਸੀ ਮੌੜ ਮੰਡੀ ਨੂੰ ਗਿ੍ਫ਼ਤਾਰ ਕਰਕੇ ਦੱਸ ਬੋਤਲਾਂ ਹਰਿਆਣੇ ਦੀ ਬਣੀ ਹੋਈ ਸ਼ਰਾਬ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।