Video : ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹੈ ਨਸ਼ਾ, ਦਾਣਾ ਮੰਡੀ 'ਚ ਨਸ਼ੇ 'ਚ ਬੇਸੁੱਧ ਮਿਲੀ ਕੁੜੀ, ਵੇਖ ਲੋਕਾਂ ਦੇ ਉੱਡੇ ਹੋਸ਼
ਬਠਿੰਡਾ ਸ਼ਹਿਰ ਦੀ ਦਾਣਾ ਮੰਡੀ ਵਿੱਚੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਕੁੜੀ ਨਸ਼ੇ ਦੀ ਬਹੁਤ ਜ਼ਿਆਦਾ ਹਾਲਤ ਵਿੱਚ ਬੇਸੁੱਧ ਘੁੰਮ ਰਹੀ ਸੀ। ਕਿਸੇ ਵਿਅਕਤੀ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ।
Publish Date: Thu, 01 Oct 2026 01:14 PM (IST)
Updated Date: Thu, 01 Oct 2026 01:34 PM (IST)
ਗੁਰਤੇਜ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਬਠਿੰਡਾ ਸ਼ਹਿਰ ਦੀ ਦਾਣਾ ਮੰਡੀ ਵਿੱਚੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਕੁੜੀ ਨਸ਼ੇ ਦੀ ਬਹੁਤ ਜ਼ਿਆਦਾ ਹਾਲਤ ਵਿੱਚ ਬੇਸੁੱਧ ਘੁੰਮ ਰਹੀ ਸੀ। ਕਿਸੇ ਵਿਅਕਤੀ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਇਆ।
ਪੁਲਿਸ ਦੀ ਤੁਰੰਤ ਕਾਰਵਾਈ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਦਾ ਨੋਟਿਸ ਲੈਂਦਿਆਂ ਬਠਿੰਡਾ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਉਕਤ ਕੁੜੀ ਨੂੰ ਆਪਣੀ ਹਿਰਾਸਤ ਵਿੱਚ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁੜੀ ਨੇ ਬਹੁਤ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਸੀ। ਸੁਰੱਖਿਆ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾ ਦਿੱਤਾ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਘਰ ਦਾ ਪਤਾ ਲਗਾਉਣ ਲਈ ਅੱਗੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਸ ਦੇ ਵਾਰਸਾਂ ਨਾਲ ਸੰਪਰਕ ਕੀਤਾ ਜਾ ਸਕੇ।