ਰਾਜਸਥਾਨ ਤੋਂ ਪੰਜਾਬ 'ਚ ਹੋ ਰਹੀ ਸੀ ਨਸ਼ੇ ਦੀ ਸਪਲਾਈ; ਬਠਿੰਡਾ ਪੁਲਿਸ ਨੇ 6.5 ਕਿਲੋ ਅਫ਼ੀਮ ਸਮੇਤ ਦੋ ਤਸਕਰ ਦਬੋਚੇ
ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਬਠਿੰਡਾ-ਡੱਬਵਾਲੀ ਰੋਡ ਵੱਲੋਂ ਆ ਰਹੀ ਇੱਕ ਸਵਿਫਟ ਡਿਜ਼ਾਇਰ ਕਾਰ (ਨੰਬਰ PB-29AG-3454) ਨੂੰ ਰੋਕਿਆ ਗਿਆ। ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 4 ਕਿਲੋ ਅਫ਼ੀਮ ਬਰਾਮਦ ਹੋਈ।
Publish Date: Sun, 15 Feb 2026 01:15 PM (IST)
Updated Date: Sun, 15 Feb 2026 01:18 PM (IST)
ਜਾਗਰਣ ਸੰਵਾਦਦਾਤਾ, ਬਠਿੰਡਾ : ਬਠਿੰਡਾ 'ਚ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 6.5 ਕਿਲੋ ਅਫ਼ੀਮ ਬਰਾਮਦ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦੀ ਫਿਰਾਕ ਵਿੱਚ ਸਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਐੱਸਪੀ (ਸਿਟੀ) ਨਰਿੰਦਰ ਸਿੰਘ ਅਤੇ ਡੀਐੱਸਪੀ (ਸਿਟੀ-1) ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਇਹ ਕਾਰਵਾਈ ਨਾਕਾਬੰਦੀ ਦੌਰਾਨ ਕੀਤੀ ਗਈ। 14 ਫਰਵਰੀ ਨੂੰ ਥਾਣਾ ਕੈਨਾਲ ਕਲੋਨੀ ਦੇ ਅਧੀਨ ਚੌਕੀ ਵਰਧਮਾਨ ਦੀ ਪੁਲਿਸ ਟੀਮ ਨੇ ਬਾਦਲ-ਬਠਿੰਡਾ ਰੋਡ 'ਤੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੇ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ। ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਬਠਿੰਡਾ-ਡੱਬਵਾਲੀ ਰੋਡ ਵੱਲੋਂ ਆ ਰਹੀ ਇੱਕ ਸਵਿਫਟ ਡਿਜ਼ਾਇਰ ਕਾਰ (ਨੰਬਰ PB-29AG-3454) ਨੂੰ ਰੋਕਿਆ ਗਿਆ। ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 4 ਕਿਲੋ ਅਫ਼ੀਮ ਬਰਾਮਦ ਹੋਈ।