ਹਰਭਜਨ ਸਿੰਘ ਖ਼ਾਲਸਾ,ਤਲਵੰਡੀ ਸਾਬੋ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਅਭਿਮੰਨਿਊ ਕੋਹਾੜ, ਬਲਦੇਵ ਸਿੰਘ ਸਿਰਸਾ ਅਤੇ ਹੋਰ ਕਿਸਾਨ ਆਗੂਆਂ ਨੂੰ ਕਰਨਾਟਕ ਸਰਕਾਰ ਵੱਲੋਂ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਰੋਡ ਜਾਮ ਕਰਨ ਸਬੰਧੀ ਆਈ ਐਮਰਜੈਂਸੀ ਕਾਲ ਉੱਪਰ ਬਲਾਕ ਤਲਵੰਡੀ ਸਾਬੋ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ ਨੂੰ ਜਾਮ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਹੈ, ਜੋ ਜਥੇਬੰਦੀ ਦੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਸ ਧਰਨੇ ਨੂੰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜੋਧਾ ਸਿੰਘ ਨੰਗਲਾ, ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਮਹਿਮਾ ਸਿੰਘ ਚਠੇਵਾਲਾ ਅਤੇ ਹੋਰ ਬਹੁਤ ਸਾਰੇ ਬੁਲਾਰਿਆਂ ਨੇ ਸੰਬੋਧਨ ਕਰਕੇ ਕਰਨਾਟਕ ਸਰਕਾਰ ਅਤੇ ਸੈਂਟਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ। ਇਸ ਧਰਨੇ ਵਿਚ ਸਮੁੱਚੇ ਬਲਾਕ ਤਲਵੰਡੀ ਸਾਬੋ ਦੇ ਪਿੰਡਾਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਧਰਨੇ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਰਾਜਵੀਰ ਸਿੰਘ ਸੇਖਪੁਰਾ, ਜਨਰਲ ਸਕੱਤਰ ਬਲਵੰਤ ਸਿੰਘ ਜੀਵਨ ਸਿੰਘ ਵਾਲਾ, ਭਜਨ ਸਿੰਘ ਸੇਖਪੂਰਾ, ਪਰਗਟ ਸੰਗਤ ਲਾਲੀ ਸੰਗਤ, ਸਤਿਗੁਰ ਫੁੱਲੋ ਖਾਰੀ, ਕੁਲਵੰਤ ਸਿੰਘ ਬੰਗੀ ਰੁਲਦੂ, ਮੱਖਣ ਸਿੰਘ ਬੰਗੀ ਨਿਹਾਲ, ਸੇਵਕ ਸਿੰਘ ਬੰਗੀ ਦੀਪਾ, ਬੂਟਾ ਸਿੰਘ ਗੁਰੂਸਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ।