ਭੋਲਾ ਸਿੰਘ ਮਾਨ, ਮੌੜ ਮੰਡੀ :

ਮੰਡੀਆਂ 'ਚ ਬਾਰਦਾਨੇ ਦੀ ਘਾਟ ਅਤੇ ਧਾਰਮਿਕ ਕੰਡਾ ਮਾਲਕਾਂ ਵਲੋਂ ਕਿਸਾਨਾਂ ਦੀ ਕਣਕ ਦਾ ਵਜ਼ਨ ਘੱਟ ਤੋਲ ਕੇ ਕੀਤੀ ਜਾ ਰਹੀ ਲੁੱਟ ਦੇ ਵਿਰੋਧ 'ਚ ਅੱਜ ਸੰਯੁਕਤ ਮੋਰਚੇ ਵਲੋਂ ਮਾਰਕੀਟ ਕਮੇਟੀ ਦਫ਼ਤਰ ਮੌੜ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਖਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ, ਭੁਪਿੰਦਰ ਸਿੰਘ ਮੌੜ ਕਲਾ, ਬੀ.ਕੇਯੂ ਮਾਨਸਾ ਦੇ ਸੁਰਜੀਤ ਸਿੰਘ ਸੰਦੋਹਾ, ਪਵਨਦੀਪ ਸਿੰਘ ਮੌੜ ਕਲਾਂ ਆਦਿ ਨੇ ਬੋਲਦੇ ਹੋਏ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਕੈਪਟਨ ਸਰਕਾਰ ਦੇ ਰਾਜ ਅੰਦਰ ਜਿੱਥੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਹੋ ਰਿਹਾ ਹੈ ਉਥੇ ਹੀ ਧਰਮ ਕੰਡਾ ਮਾਲਕਾਂ ਵਲੋਂ ਪ੍ਰਤੀ ਟਰਾਲੀ ਮਗਰ ਕਣਕ ਦਾ ਵਜ਼ਨ 50 ਕਿਲੋ ਘੱਟ ਤੋਲ ਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨਾਂ੍ਹ ਅੱਗੇ ਕਿਹਾ ਕਿ ਕਿਸਾਨਾਂ ਦੀ ਹੋ ਰਹੀ ਲੁੱਟ ਖਿਲਾਫ਼ ਥਾਣਾ ਮੌੜ ਵਿਖੇ ਕੰਡਾ ਮਾਲਕਾਂ ਖਿਲਾਫ਼ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਹੋਈ ਹੈ ਪੰ੍ਤੂ ਪ੍ਰਸ਼ਾਸ਼ਨ ਦੀ ਕੰਡਾ ਮਾਲਕਾਂ ਨਾਲ ਰਲੀ ਮਿਲੀ ਭੁਗਤ ਹੋਣ ਕਾਰਨ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸ਼ਨ ਇਸ ਮਾਮਲੇ ਨੂੰ ਠੰਡੇ ਬਸਤੇ 'ਚ ਪਾਉਣ ਲਈ ਯਤਨ ਕਰ ਰਿਹਾ ਹੈ। ਉਨਾਂ੍ਹ ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਖਿਲਾਫ਼ ਵਰ੍ਹਦੇ ਹੋਏ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੰਡੀਆਂ 'ਚ ਬਾਰਦਾਨਾਂ ਨਾ ਆਉਣ ਕਾਰਨ ਕਣਕ ਦੇ ਅੰਬਾਰ ਲੱਗ ਚੁੱਕੇ ਹਨ ਅਤੇ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ। ਪੰ੍ਤੂ ਅਧਿਕਾਰੀਆਂ ਤੇ ਸਰਕਾਰ ਵੱਲੋਂ ਬਾਰਦਾਨੇ ਦੀ ਘਾਟ ਨੂੰ ਪੂਰਾ ਕਰਨ ਲਈ ਕੋਈ ਵੀ ਉਪਰਾਲਾ ਨਹੀ ਕੀਤਾ ਜਾ ਰਿਹਾ ਹੈ, ਜਿਸ ਤੋਂ ਸ਼ਪੱਸ਼ਟ ਹੁੰਦਾ ਹੈ ਕਿ ਸਰਕਾਰ ਕਿਸਾਨਾਂ ਨੂੰ ਜਾਣ ਬੁੱਝ ਕੇ ਪੇ੍ਸ਼ਾਨ ਕਰ ਰਹੀ ਹੈ। ਉਨਾਂ੍ਹ ਐਲਾਨ ਕੀਤਾ ਕਿ ਜੇਕਰ ਕਿਸਾਨਾਂ ਦੀ ਲੁੱਟ ਕਰਨ ਵਾਲੇ ਕੰਡਾ ਮਾਲਕਾਂ ਖਿਲਾਫ਼ ਕਾਰਵਾਈ ਨਾ ਕੀਤੀ ਅਤੇ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਪੂਰਾ ਨਾ ਕੀਤਾ ਤਾਂ ਸੰਯੁਕਤ ਮੋਰਚਾ ਵੱਡੇ ਪੱਧਰ ਤੇ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗਾ।

ਬਾਕਸ

ਬੀਕੇਯੂ ਉਗਰਾਹਾਂ ਨੇ ਐੱਸਡੀਐੱਮ ਸੁਪਰਡੈਂਟ ਦਾ ਕੀਤਾ ਿਘਰਾਓ

ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵੀ ਬਾਰਦਾਨੇ ਦੀ ਘਾਟ ਨੂੰ ਲੈ ਕੇ ਮਾਰਕੀਟ ਕਮੇਟੀ ਮੌੜ ਅੱਗੇ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਦੋਂ ਬਾਰਦਾਨੇ ਸਬੰਧੀ ਐੱਸਡੀਐੱਮ ਦੇ ਸੁਪਰਡੈਂਟ ਸੁਖਮੰਦਰ ਸਿੰਘ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮਾਰਕਿਟ ਕਮੇਟੀ ਦਫਤਰ ਆਇਆ ਤਾਂ ਭੜਕੇ ਕਿਸਾਨਾਂ ਨੇ ਦਫ਼ਤਰ ਅੰਦਰ ਹੀ ਸੁਪਰਡੈਂਟ ਦਾ ਿਘਰਾਓ ਕਰ ਲਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤਕ ਮੰਡੀਆਂ 'ਚ ਬਾਰਦਾਨਾ ਨਹੀ ਆਉਂਦਾ, ਉਨ੍ਹੀ ਦੇਰ ਸੁਪਰਡੈਂਟ ਦਾ ਿਘਰਾਓ ਜਾਰੀ ਰਹੇਗਾ। ਇਸ ਸਬੰਧੀ ਜਦੋਂ ਮਾਰਕਿਟ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਿਢੱਲੋਂ ਨਾਲ ਗੱਲ ਕਰਨੀ ਚਾਹੀ ਤਾਂ ਉਨਾਂ੍ਹ ਫੋਨ ਨਹੀ ਚੁੱਕਿਆ।