
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਵੱਲੋਂ ਸੰਤ ਪਰੰਪਰਾ ਦੀ ਸੰਭਾਲ ਲਈ ਕੀਤੇ ਉਪਰਾਲੇ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ
ਬਠਿੰਡਾ
ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਸਥਾਪਤ ਕਰਨ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ, ਸਨਾਤਨ ਧਰਮ ਦੀਆਂ ਧਾਰਮਿਕ ਥਾਵਾਂ ਜਿਵੇਂ ਕਿ ਮਥੁਰਾ, ਰਿਸ਼ੀਕੇਸ਼, ਸਾਲਾਸਰ ਅਤੇ ਵ੍ਰਿੰਦਾਵਨ ਦੀਆ ਯਾਤਰਾਵਾਂ ਕਰਵਾਈ ਜਾ ਰਹੀਆਂ ਹਨ ਤਾਂ ਜੋ ਸਾਡੇ ਲੋਕ ਆਪਣੇ ਵਿਰਸੇ ਨਾਲ ਜੁੜੇ ਰਹਿਣ। ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਨੇ ਇਸ ਗੱਲ ਦਾ ਪ੍ਰਗਟਾਵਾ ਪ੍ਰੈਸ ਵਾਰਤਾ ਦੌਰਾਨ ਕੀਤਾ। ਉਨ੍ਹਾਂ ਨਾਲ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਭੱਲਾ, ਸਨਾਤਨ ਸੇਵਾ ਸਮਿਤੀ ਦੇ ਜ਼ੋਨ ਕੋਆਰਡੀਨੇਟਰ ਅਮਰੀਕ ਸਿੰਘ ਅਤੇ ਸਨਾਤਨ ਸੇਵਾ ਸਮਿਤੀ ਜ਼ੋਨ ਇੰਚਾਰਜ ਜੀਤਪਾਲ ਜੱਸੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਸ਼ਹੂਰ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਤੇ ਰਾਹੁਲ ਭੁੱਚਰ ਵੱਲੋਂ ਤਿਆਰ ਕੀਤੇ ਗਏ ਹਮਾਰੇ ਰਾਮ ਦੀ ਪੇਸ਼ਕਾਰੀ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 24 ਅਗਸਤ ਨੂੰ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ ਨੇ ਆਮ ਲੋਕਾਂ ਨੂੰ ਇਸ ਪੇਸ਼ਕਾਰੀ ਦਾ ਹਿੱਸਾ ਬਣਨ ਲਈ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਰਾਮ ਜੀ ਨੂੰ ਸਮਰਪਿਤ ਇਹ ਨਾਟਕ ਜਨਤਾ ਦੀ ਮੰਗ ਨੂੰ ਵੇਖਦਿਆਂ ਦੂਜੀ ਵਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਟਕ ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੁੜਣ ਲਈ ਪ੍ਰੇਰਿਤ ਕਰ ਰਹੀ ਹੈ।