ਗੁਰਮੇਲ ਭੰਮਾ, ਝੁਨੀਰ

ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਐਤਵਾਰ ਨੂੰ ਪਿੰਡ ਝੰਡੂਕੇ ਵਿਖੇ ਜ਼ਿਲ੍ਹਾ ਆਗੂ ਗੁਰਚਰਨ ਭੀਖੀ, ਜਗਰਾਜ ਹੀਰੋ ਤੇ ਬਲਾਕ ਪ੍ਰਧਾਨ ਬਲਵੀਰ ਸਿੰਘ ਝੰਡੂਕੇ ਦੀ ਅਗਵਾਈ ਵਿੱਚ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿੱਚ ਇਕਾਈ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ, ਸਕੱਤਰ ਬਲਦੇਵ ਸਿੰਘ, ਵਿੱਤ ਸਕੱਤਰ ਸੰਦੀਪ ਸਿੰਘ, ਪ੍ਰਰੈੱਸ ਸਕੱਤਰ ਹਰਦੀਪ ਸਿੰਘ ਨੂੰ ਚੁਣਿਆਂ ਗਿਆ।

ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਆਰਡੀਨੈਂਸ ਪਾਸ ਕੀਤੇ ਹਨ। ਉਨ੍ਹਾਂ ਨੂੰ ਵਾਪਸ ਕਰਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਆਗੂਆਂ ਕਿਹਾ ਕਿ ਇਹ ਕਾਲੇ ਆਰਡੀਨੈਂਸ ਕਿਸਾਨ, ਮਜ਼ਦੂਰ, ਦੁਕਾਨਦਾਰ, ਛੋਟੇ ਵਪਾਰੀ ਆਦਿ ਨੂੰ ਖਤਮ ਕਰ ਦੇਣਗੇ ਅਤੇ ਹੌਲੀ-ਹੌਲੀ ਕਿਸਾਨਾਂ ਦੀਆਂ ਜ਼ਮੀਨਾਂ ਤੇ ਪ੍ਰਰਾਈਵੇਟ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦੀ ਭਾਈਵਾਲ ਪਾਰਟੀ ਅਕਾਲੀ ਦਲ ਦੇ ਆਗੂਆਂ ਨੇ ਕਾਲੇ ਆਰਡੀਨੈਂਸਾਂ ਦੇ ਰੱਜ ਕੇ ਸੋਹਲੇ ਗਾਏ ਪਰ ਕਿਸਾਨਾਂ ਦਾ ਵਿਰੋਧ ਵੇਖ ਕੇ ਯੂ-ਟਰਨ ਲੈਣਾ ਪਿਆ। ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਜਦ ਤਕ ਆਰਡੀਨੈਂਸਾਂ ਨੂੰ ਵਾਪਸ ਨਹੀਂ ਕੀਤਾ ਜਾਵੇਗਾ। ਕਿਸਾਨਾਂ ਦੀ ਲੜਾਈ ਡੱਟ ਕੇ ਲੜੀ ਜਾਵੇਗੀ।

ਇਸ ਮੌਕੇ ਗੁਰਲਾਲ ਸਿੰਘ ਖ਼ਾਲਸਾ, ਗੁਰਤੇਜ ਸਿੰਘ, ਅਮਰੀਕ ਸਿੰਘ, ਸ਼ਿੰਦਰ ਸਿੰਘ, ਅਵਤਾਰ ਸਿੰਘ, ਰੇਸ਼ਮ ਸਿੰਘ, ਚਰਨਜੀਤ ਸਿੰਘ, ਬਲਤੇਜ ਸਿੰਘ, ਬਲਵਿੰਦਰ ਸਿੰਘ, ਬਲਕਰਨ ਸਿੰਘ, ਮੋਦਨ ਸਿੰਘ, ਹਰਚੰਦ ਸਿੰਘ, ਲੀਲਾ ਸਿੰਘ, ਮਿੱਠੂ ਸਿੰਘ, ਸੋਹਣਾ ਸਿੰਘ ਆਦਿ ਕਮੇਟੀ ਮੈਂਬਰ ਅਤੇ ਬਲਜਿੰਦਰ ਸਿੰਘ ਚੌਹਾਨ ਹਾਜ਼ਰ ਸਨ।