ਬਠਿੰਡਾ 'ਚ ਵਾਟਰ ਬਾਕਸ ਡਿੱਗੀ ’ਚ ਡੁੱਬਣ ਕਾਰਨ ਮੁਲਾਜ਼ਮ ਦੀ ਮੌਤ, ਦੋ ਦਿਨਾਂ ਤੋਂ ਸੀ ਲਾਪਤਾ
ਪੜਤਾਲ ਦੌਰਾਨ ਪਤਾ ਲੱਗਾ ਕਿ ਮਰਨ ਵਾਲਾ ਵਿਅਕਤੀ ਵਾਟਰ ਬਾਕਸ ’ਚ ਕੰਮ ਕਰਦਾ ਸੀ, ਜੋ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਸੀ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਕਟਾਰ ਸਿੰਘ ਵਾਲਾ ਵਜੋਂ ਹੋਈ।
Publish Date: Wed, 14 Jan 2026 12:28 PM (IST)
Updated Date: Wed, 14 Jan 2026 12:35 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਕਟਾਰ ਸਿੰਘ ਵਾਲਾ ਦੇ ਵਾਟਰ ਬਾਕਸ ਵਿਚ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ। ਇਸ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਸਹਾਰਾ ਟੀਮ ਵੱਲੋਂ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੜਤਾਲ ਦੌਰਾਨ ਪਤਾ ਲੱਗਾ ਕਿ ਮਰਨ ਵਾਲਾ ਵਿਅਕਤੀ ਵਾਟਰ ਬਾਕਸ ’ਚ ਕੰਮ ਕਰਦਾ ਸੀ, ਜੋ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਸੀ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਕਟਾਰ ਸਿੰਘ ਵਾਲਾ ਵਜੋਂ ਹੋਈ। ਸਹਾਰਾ ਟੀਮ ਨੇ ਲਾਸ਼ ਨੂੰ ਬਠਿੰਡਾ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।