ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਵੱਲੋਂ 21 ਅਕਤੂਬਰ ਦੀ ਸਮੂਹਿਕ ਛੁੱਟੀ ਕਰਕੇ ਰੋਸ ਮੁਜ਼ਾਹਰਾ ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਵੱਲੋਂ 21 ਅਕਤੂਬਰ ਦੀ ਸਮੂਹਿਕ ਛੁੱਟੀ ਕਰਕੇ ਰੋਸ ਮੁਜਹਾਰਾ
Publish Date: Wed, 21 Oct 2026 05:03 PM (IST)
Updated Date: Wed, 21 Oct 2026 05:03 PM (IST)
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰ਼ਨ, ਰੋਸ ਮੁਜ਼ਾਹਰਿਆਂ ਨੂੰ ਦੇਖਦਿਆਂ ਹੋਇਆਂ ਮਾਨ ਸਰਕਾਰ ਦਬਾਅ ਵਿੱਚ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਖਿਲਾਫ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਚੱਲ ਰਹੀ ਆਰ ਪਾਰ ਦੀ ਸੰਘਰਸ਼ਸ਼ੀ ਲੜਾਈ ਵਿਚ ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦੀ ਕੋਠੀ ਅੱਗੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ, 15 -01- 15 ਅਤੇ 17-7-20 ਦੇ ਪੱਤਰ ਨੂੰ ਵਾਪਸ ਕਰਵਾਉਣ, ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਪੈਨਸ਼ਨਰਾਂ ਲਈ 2.59 ਦਾ ਗੁਣਕ ਜਾਰੀ ਕਰਵਾਉਣ, ਮਾਣ ਭੱਤਾ ਵਰਕਰਾਂ ਦੀਆਂ ਘੱਟੋ ਘੱਟ ਉਜਰਤਾਂ ਨੂੰ ਲਾਗੂ ਕਰਵਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਸਾਰੇ ਬੁਲਾਰਿਆਂ ਨੇ ਆਪਣੀ ਗੱਲ ਸਟੇਜ ਉਪਰੋਂ ਰੱਖ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨ ਵਿਰੋਧੀ ਨੀਤੀਆਂ ਖਿਲਾਫ ਆਪਣੀਆਂ ਤਕਰੀਰਾਂ ਪੇਸ਼ ਕੀਤੀਆਂ। ਇਸ ਮੁਜ਼ਾਹਰਾ ਵਿੱਚ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਸਪੈਸ਼ਲ ਐਜੂਕੇਟਰ ਅਧਿਆਪਕਾਂ ਉੱਪਰ ਸਿਵਲ ਸਰਵਿਸ ਰੂਲ ਲਾਗੂ ਕਰਕੇ ਸਾਰੇ ਵਿੱਤੀ ਲਾਭ ਦੇਣੇ ਅਤੇ ਐਨਐਸਕਿਉਐਫ ਤੇ ਮੈਰਿਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ , ਬਿਜਲੀ ਵਿਭਾਗ ਅਤੇ ਸਿਹਤ ਵਿਭਾਗ ਵਿੱਚ ਵੱਖ ਵੱਖ ਸਕੀਮਾਂ ਅਧੀਨ ਠੇਕੇ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿਤਰੀ ਵਿਭਾਗਾਂ ਵਿੱਚ ਸਾਰੇ ਵਿੱਤੀ ਲਾਭ ਦੇ ਕੇ ਰੈਗੂਲਰ ਕਰਨ ਦੀ ਮੰਗ ਪੂਰੇ ਜ਼ੋਰ ਨਾਲ ਬੁਲਾਰਿਆਂ ਵੱਲੋਂ ਰੱਖੀ ਗਈ। ਇਸੇ ਤਰ੍ਹਾਂ ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਸੀਐਸਆਰ ਰੂਲਜ਼ ਤਹਿਤ ਰੈਗੂਲਰ ਕਰਨ ਤੇ ਜ਼ੋਰ ਦਿੱਤਾ ਗਿਆ। ਬੁਲਾਰਿਆਂ ਵੱਲੋਂ 22 ਅਕਤੂਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਸਾੜਨ ਦਾ ਐਲਾਨ ਵੀ ਕੀਤਾ ਗਿਆ। ਅੱਜ ਦੇ ਇਸ ਰੋਸ ਮੁਜਹਾਰੇ ਵਿੱਚ ਸਿਕੰਦਰ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ ਔਲਖ, ਗੁਰਤੇਜ ਸਿੰਘ ਗਿੱਲ, ਬਲਜਿੰਦਰ ਸਿੰਘ, ਹਰਨੇਕ ਸਿੰਘ ਗਹਿਰੀ, ਮਨਜੀਤ ਸਿੰਘ ਧੰਜਲ, ਧੰਨਾ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਬਲਦੇਵ ਸਿੰਘ, ਅਰੁਣ ਕੁਮਾਰ, ਜਗਦੀਸ਼ ਜੱਗੀ, ਜਗਸੀਰ ਸਹੋਤਾ, ਕੁਲਵਿੰਦਰ ਕਟਾਰੀਆ, ਕਰਮਜੀਤ ਜਲਾਲ, ਬੂਟਾ ਸਿੰਘ, ਬੇਅੰਤ ਸਿੰਘ, ਹਰਦੇਵ ਸਿੰਘ ਅਤੇ ਰਣਜੀਤ ਸਿੰਘ ਤੂਰ ਸਮੇਤ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਸੰਬੋਧਨ ਕੀਤਾ। ਸਟੇਜ ਦੀ ਜਿੰਮੇਵਾਰੀ ਜਗਪਾਲ ਸਿੰਘ ਵੱਲੋਂ ਨਿਭਾਈ ਗਈ।