- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਰਕਫੈੱਡ ਦੇ ਰਿਟਾਇਰਡ ਫੀਲਡ ਮੁਲਾਜ਼ਮਾਂ ਨੇ ਆਪਣੇ ਬਕਾਇਆ ਸੇਵਾ-ਮੁਕਤੀ ਲਾਭਾਂ ਅਤੇ ਚਾਰਜਸ਼ੀਟਾਂ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਰਕਫੈੱਡ ਰਿਟਾਇਰਡ ਫੀਲਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ 4 ਜੂਨ ਨੂੰ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਦਫ਼ਤਰ, ਬਠਿੰਡਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮਾਰਕਫੈੱਡ ਦੇ ਰਿਟਾਇਰਡ ਫੀਲਡ ਮੁਲਾਜ਼ਮਾਂ ਨੇ ਆਪਣੇ ਬਕਾਇਆ ਸੇਵਾ-ਮੁਕਤੀ ਲਾਭਾਂ ਅਤੇ ਚਾਰਜਸ਼ੀਟਾਂ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਰਕਫੈੱਡ ਰਿਟਾਇਰਡ ਫੀਲਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ 4 ਜੂਨ ਨੂੰ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਦਫ਼ਤਰ, ਬਠਿੰਡਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਇਸ ਸੰਘਰਸ਼ ਨੂੰ ‘ਕਰੋ ਜਾਂ ਮਰੋ’ ਦੀ ਲੜਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਸਿੱਧੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕਫੈੱਡ ਵਿੱਚੋਂ ਸੇਵਾਮੁਕਤ ਹੋਏ ਫੀਲਡ ਮੁਲਾਜ਼ਮਾਂ ਨੂੰ ਅਜੇ ਤੱਕ ਗ੍ਰੈਚੁਟੀ, ਲੀਵ ਇਨਕੈਸ਼ਮੈਂਟ, 1 ਜਨਵਰੀ 2006 ਤੇ 1 ਜਨਵਰੀ 2016 ਤੋਂ ਲਾਗੂ ਪੰਜਵੇਂ ਅਤੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਸਮੇਤ ਹੋਰ ਸੇਵਾ-ਮੁਕਤੀ ਲਾਭ ਨਹੀਂ ਦਿੱਤੇ ਗਏ। ਕਈ ਸੇਵਾਮੁਕਤ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਸਮੇਂ ਲੱਖਾਂ ਅਤੇ ਕਰੋੜਾਂ ਰੁਪਏ ਦੀਆਂ ਚਾਰਜਸ਼ੀਟਾਂ ਜਾਰੀ ਕਰ ਦਿੱਤੀਆਂ, ਜਿਨ੍ਹਾਂ ਨੂੰ ਉਹ ਝੂਠੀਆਂ ਤੇ ਬੇਬੁਨਿਆਦ ਕਰਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ 30 ਤੋਂ 35 ਸਾਲ ਤੱਕ ਫੀਲਡ ਵਿੱਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨ ਨਾਲ ਸੇਵਾ-ਮੁਕਤ ਕਰਨ ਦੀ ਬਜਾਏ ਉਨ੍ਹਾਂ ਦੇ ਹੱਥਾਂ ਵਿੱਚ ਚਾਰਜਸ਼ੀਟਾਂ ਫੜਾ ਕੇ ਘਰ ਭੇਜਿਆ ਜਾ ਰਿਹਾ ਹੈ। ਇਸ ਕਾਰਨ ਬਜ਼ੁਰਗ ਮੁਲਾਜ਼ਮ ਮਾਨਸਿਕ ਅਤੇ ਆਰਥਿਕ ਤੌਰ ’ਤੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।