ਰਾਮਾਂ ਮੰਡੀ ਦੇ ਮੇਨ ਬਜ਼ਾਰ ਵਿਚ ਭਾਰੀ ਵਾਹਨਾਂ ਦੀ ਐਂਟਰੀ ਬਣੀ ਟ੍ਰੈਫਿਕ ਸਮੱਸਿਆ
ਰਾਮਾਂ ਮੰਡੀ ਦੇ ਮੇਨ ਬਜ਼ਾਰ ਵਿਚ ਭਾਰੀ ਵਾਹਨਾਂ ਦੀ ਐਂਟਰੀ ਬਣੀ ਟ੍ਰੈਫਿਕ ਸਮੱਸਿਆ
Publish Date: Mon, 02 Nov 2026 05:17 PM (IST)
Updated Date: Mon, 02 Nov 2026 05:20 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਰਾਮਾਂ ਮੰਡੀ ਦੇ ਮੁੱਖ ਬਾਜ਼ਾਰ ਵਿਚ ਭਾਰੀ ਵਾਹਨਾਂ ਦੀ ਬੇਰੋਕ-ਟੋਕ ਐਂਟਰੀ ਕਾਰਨ ਟ੍ਰੈਫਿਕ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਬਾਜ਼ਾਰ ਵਿਚ ਭਾਰੀ ਟਰੱਕਾਂ ਦੇ ਦਾਖ਼ਲ ਹੋਣ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਵਾਰ ਪੂਰਾ ਬਾਜ਼ਾਰ ਕਾਫੀ ਸਮੇਂ ਲਈ ਜਾਮ ਹੋ ਜਾਂਦਾ ਹੈ। ਇਸ ਕਾਰਨ ਦੁਕਾਨਦਾਰਾਂ ਦੇ ਨਾਲ-ਨਾਲ ਗਾਹਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਦੁਕਾਨਦਾਰਾਂ ਨੇ ਕਿਹਾ ਕਿ ਜਦੋਂ ਬਠਿੰਡਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀਆਂ ਜਾਂ ਸਮਾਂ-ਨਿਰਧਾਰਤ ਨਿਯਮ ਲਾਗੂ ਕੀਤੇ ਹੋਏ ਹਨ ਤਾਂ ਰਾਮਾਂ ਮੰਡੀ ਵਿਚ ਅਜਿਹੀ ਵਿਵਸਥਾ ਕਿਉਂ ਨਹੀਂ ਕੀਤੀ ਜਾ ਸਕਦੀ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਦਿਨ ਹੋਣ ਕਾਰਨ ਬਜ਼ਾਰਾਂ ਵਿਚ ਖਰੀਦਦਾਰੀ ਕਰਨ ਵਾਲੇ ਗਾਹਕਾਂ ਦੀ ਗਿਣਤੀ ਕਈ ਗੁਣਾ ਹੋਰ ਵਧ ਜਾਂਦੀ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਵਾਲੀ ਤੱਕ ਬਾਜ਼ਾਰ ਵਿਚ ਭਾਰੀ ਵਾਹਨਾਂ ਦੀ ਐਂਟਰੀ ਬੰਦ ਕੀਤੀ ਜਾਵੇ ਅਤੇ ਆਮ ਦਿਨਾਂ ਲਈ ਨਿਰਧਾਰਤ ਸਮਾਂ ਅਤੇ ਸਪੱਸ਼ਟ ਨਿਯਮ ਬਣਾਏ ਜਾਣ।