ਜੋਨ ਪੱਧਰੀ ਖੇਡਾਂ ‘ਚ ਗੁਰੂ ਕਾਸ਼ੀ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਇਸ ਤੋਂ ਇਲਾਵਾ ਹੈਂਡਬਾਲ ਵਿੱਚ ਅੰਡਰ-17 ਸਾਲ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਖੇਡ ਅਧਿਆਪਕਾਂ ਅਤੇ ਕੋਚ ਸਾਹਿਬਾਨਾਂ ਦੀ ਪ੍ਰਸ਼ੰਸਾ ਕੀਤੀ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
Publish Date: Sun, 09 Aug 2026 04:39 PM (IST)
Updated Date: Mon, 10 Aug 2026 01:44 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈਆਂ ਸਕੂਲੀ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਕ੍ਰਿਕਟ ਮੁਕਾਬਲਿਆਂ ਵਿਚ ਅੰਡਰ-14 ਸਾਲ ਅਤੇ ਅੰਡਰ-19 ਸਾਲ ਲੜਕਿਆਂ ਦੇ ਮੁਕਾਬਲੇ ਦੌਰਾਨ ਗੁਰੂ ਕਾਸ਼ੀ ਸਕੂਲ ਦੀਆਂ ਦੋਵੇਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਬੈਡਮਿੰਟਨ ਵਿਚ ਅੰਡਰ-17 ਸਾਲ ਲੜਕਿਆਂ ਨੇ ਪਹਿਲਾ ਅਤੇ ਅੰਡਰ-17 ਸਾਲ ਲੜਕੀਆਂ ਦੇ ਮੁਕਾਬਲੇ ਵਿਚ ਗੁਰੂ ਕਾਸ਼ੀ ਸਕੂਲ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੈਸ ਮੁਕਾਬਲਿਆਂ ਵਿਚ ਅੰਡਰ-19 ਸਾਲ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੁਸ਼ਤੀ (ਫ੍ਰੀ ਸਟਾਈਲ) ਵਿੱਚ ਕੇਸ਼ਵ ਸਿੰਘ (ਅੰਡਰ-17 ਸਾਲ , 55 ਕਿਲੋ ਭਾਰ) ਨੇ ਪਹਿਲਾ ਸਥਾਨ, ਗੁਰਸ਼ਾਨ ਸਿੰਘ (ਅੰਡਰ-17 ਸਾਲ, 65 ਕਿਲੋ ਭਾਰ) ਨੇ ਪਹਿਲਾ ਸਥਾਨ, ਗੁਰਕੀਰਤ ਸਿੰਘ (ਅੰਡਰ-17 ਸਾਲ 60 ਕਿਲੋ ਭਾਰ) ਨੇ ਦੂਜਾ ਸਥਾਨ, ਅਕਾਸ਼ਦੀਪ ਸਿੰਘ (ਅੰਡਰ-14 ਸਾਲ, 55 ਕਿਲੋ ਭਾਰ) ਨੇ ਪਹਿਲਾ ਸਥਾਨ ਅਤੇ ਮਹਿਤਾਬ ਸਿੰਘ (ਅੰਡਰ-14 ਸਾਲ,48 ਕਿਲੋ ਭਾਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਹੈਂਡਬਾਲ ਵਿੱਚ ਅੰਡਰ-17 ਸਾਲ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਖੇਡ ਅਧਿਆਪਕਾਂ ਅਤੇ ਕੋਚ ਸਾਹਿਬਾਨਾਂ ਦੀ ਪ੍ਰਸ਼ੰਸਾ ਕੀਤੀ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।