ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦੇ ਬੀਸੀਏ ਸਮੈਸਟਰ ਤੀਜਾ ਦਾ ਸ਼ਾਨਦਾਰ ਨਤੀਜਾ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦੇ ਬੀਸੀਏ ਸਮੈਸਟਰ ਤੀਜਾ ਦਾ ਸ਼ਾਨਦਾਰ ਨਤੀਜਾ
Publish Date: Sat, 19 Sep 2026 04:33 PM (IST)
Updated Date: Sat, 19 Sep 2026 04:35 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਬੀਸੀ.ਏ. ਭਾਗ-ਦੂਜਾ (ਸਮੈਸਟਰ-ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਬੰਧਕਾਂ ਅਨੁਸਾਰ ਬੀਸੀਏ. ਭਾਗ-ਦੂਜਾ (ਸਮੈਸਟਰ-ਤੀਜਾ) ਦੇ ਨਤੀਜੇ ਵਿੱਚ ਕਮਲਪ੍ਰੀਤ ਕੌਰ ਪੁੱਤਰੀ ਮਿਲਖਜੀਤ ਸਿੰਘ ਵਾਸੀ ਮਹਿਰਾਜ ਨੇ ਪਹਿਲਾ ਸਥਾਨ ਹਾਸਲ ਕੀਤਾ। ਹਰਬੀਰ ਕੌਰ ਪੁੱਤਰੀ ਦਲਜੀਤ ਸਿੰਘ, ਵਾਸੀ ਲਹਿਰਾ ਮੁਹੱਬਤ, ਨੇ ਦੂਜਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ, ਵਾਸੀ ਭੁੱਚੋ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦਾ ਬੀਸੀਏ. ਭਾਗ-ਦੂਜਾ (ਸਮੈਸਟਰ-ਤੀਜਾ) ਦਾ ਨਤੀਜਾ ਲਗਭਗ 100 ਫੀਸਦੀ ਰਿਹਾ ਅਤੇ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਕਾਲਜ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।