ਬਠਿੰਡਾ 'ਚ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਪੀਓ ਵਿੰਗ ਦਾ ਕਰਮਚਾਰੀ ਬਣ ਕੇ ਮਾਰਦਾ ਸੀ ਠੱਗੀ
ਥਾਣਾ ਸਿਵਿਲ ਲਾਈਨ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਖੁਦ ਨੂੰ ਪੁਲਿਸ ਵਿਭਾਗ ਦੇ ਪੀਓ ਵਿੰਗ ਦਾ ਕਰਮਚਾਰੀ ਦੱਸ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ। ਮੁਲਜ਼ਮ ਨਕਲੀ ਸੰਮਨ ਭੇਜ ਕੇ ਲੋਕਾਂ ਨੂੰ ਡਰਾਉਂਦਾ ਸੀ ਅਤੇ ਫਿਰ ਗ੍ਰਿਫ਼ਤਾਰੀ ਤੋਂ ਬਚਾਅ ਦੇ ਨਾਮ 'ਤੇ ਗੂਗਲ ਪੇਅ ਰਾਹੀਂ ਉਨ੍ਹਾਂ ਤੋਂ ਪੈਸੇ ਵਸੂਲਦਾ ਸੀ।
Publish Date: Sun, 15 Feb 2026 06:02 PM (IST)
Updated Date: Sun, 15 Feb 2026 06:05 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਿਲ ਲਾਈਨ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਖੁਦ ਨੂੰ ਪੁਲਿਸ ਵਿਭਾਗ ਦੇ ਪੀਓ ਵਿੰਗ ਦਾ ਕਰਮਚਾਰੀ ਦੱਸ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ। ਮੁਲਜ਼ਮ ਨਕਲੀ ਸੰਮਨ ਭੇਜ ਕੇ ਲੋਕਾਂ ਨੂੰ ਡਰਾਉਂਦਾ ਸੀ ਅਤੇ ਫਿਰ ਗ੍ਰਿਫ਼ਤਾਰੀ ਤੋਂ ਬਚਾਅ ਦੇ ਨਾਮ 'ਤੇ ਗੂਗਲ ਪੇਅ ਰਾਹੀਂ ਉਨ੍ਹਾਂ ਤੋਂ ਪੈਸੇ ਵਸੂਲਦਾ ਸੀ। ਪੁਲਿਸ ਨੇ 30 ਸਾਲਾ ਮੁਲਜ਼ਮ ਰਣਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ। ਜਾਣਕਾਰੀ ਅਨੁਸਾਰ 30 ਸਾਲਾ ਰਣਜੀਤ ਸਿੰਘ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਪੀਓ ਵਿੰਗ ਦਾ ਕਰਮਚਾਰੀ ਦੱਸਦਾ ਸੀ।
ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਜਾਂਚ ਕਰੇਗੀ ਕਿ ਉਸਨੇ ਹੁਣ ਤੱਕ ਕਿੰਨੇ ਲੋਕਾਂ ਨਾਲ ਠੱਗੀ ਕੀਤੀ ਅਤੇ ਕੁੱਲ ਰਕਮ ਕਿੰਨੀ ਵਸੂਲ ਕੀਤੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅਣਜਾਣ ਵਿਅਕਤੀ ਵੱਲੋਂ ਭੇਜੇ ਗਏ ਸੰਮਨ ਜਾਂ ਗ੍ਰਿਫ਼ਤਾਰੀ ਸਬੰਧੀ ਸੁਨੇਹਿਆਂ ‘ਤੇ ਬਿਨਾਂ ਪੁਸ਼ਟੀ ਦੇ ਭਰੋਸਾ ਨਾ ਕਰਨ।