ਵੋਟਰ ਜਾਗਰੂਕਤਾ ਸਬੰਧੀ ਵਿਦਿਆਰਥਣਾਂ ਨੇ ਕੱਢੀ ਰੈਲੀ ਵੋਟਰ ਜਾਗਰੂਕਤਾ ਸਬੰਧੀ ਵਿਦਿਆਰਥਣਾਂ ਨੇ ਕੱਢੀ ਰੈਲੀ
Publish Date: Thu, 08 Oct 2026 05:13 PM (IST)
Updated Date: Thu, 08 Oct 2026 05:14 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਤੇ ਐਸਡੀਐਮ ਅਮਨਦੀਪ ਸਿੰਘ ਮਾਵੀ ਦੀ ਰਹਿਨੁਮਾਈ ਹੇਠ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਤੇ ਡਾ. ਮੀਨਾ ਭਾਰਤੀ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅਤੇ ਸ਼ਹਿਰੀ-92 ਸਵੀਪ ਟੀਮ ਵੱਲੋਂ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ। ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥਣਾਂ ਨੇ ਹੱਥਾਂ ਵਿੱਚ ਵੋਟਰ ਜਾਗਰੂਕਤਾ ਸਬੰਧੀ ਤਖ਼ਤੀਆਂ ਫੜ ਕੇ ਨਾਅਰੇ ਲਗਾਉਂਦਿਆਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੋਕਾਂ ਦਾ ਧਿਆਨ ਖਿੱਚਿਆ। ਧੋਬੀ ਬਾਜ਼ਾਰ ਅਤੇ ਕਿੱਕਰ ਬਾਜ਼ਾਰ ਸਮੇਤ ਵੱਖ-ਵੱਖ ਇਲਾਕਿਆਂ ਵਿਚ ਵਿਦਿਆਰਥਣਾਂ ਨੇ ਵੋਟ ਦੀ ਮਹੱਤਤਾ, ਲੋਕਤੰਤਰ ਦੀ ਮਜ਼ਬੂਤੀ ਤੇ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਸਵੀਪ ਟੀਮ ਦੇ ਮੈਂਬਰਾਂ ਨੇ ਵੀ ਲੋਕਾਂ ਨੂੰ ਵੋਟਰ ਵਜੋਂ ਆਪਣੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਜ਼ਰੂਰੀ ਹੈ। ਵਿਦਿਆਰਥਣਾਂ ਵੱਲੋਂ ਕੱਢੀ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਮੁੜ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਗੁਰਬਖ਼ਸ ਲਾਲ, ਜੋਨੀ ਸਿੰਗਲਾ, ਦੀਪਕ ਕੁਮਾਰ, ਨੀਰੂ ਚਾਵਲਾ ਅਤੇ ਨਵਨੀਤ ਸਮੇਤ ਸਵੀਪ ਟੀਮ ਦੇ ਮੈਂਬਰ ਅਤੇ ਸਕੂਲ ਸਟਾਫ਼ ਆਦਿ ਹਾਜ਼ਰ ਸੀ।