ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ
Publish Date: Thu, 20 Aug 2026 05:19 PM (IST)
Updated Date: Fri, 21 Aug 2026 04:03 AM (IST)
ਫੋਟੋ : 11 ਕੈਪ਼ਸਨ : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਨਵ-ਨਿਯੁਕਤ ਵਿਦਿਆਰਥੀ ਕੌਂਸਲ ਦੇ ਕਲਾਸ ਪ੍ਰਤੀਨਿਧੀਆਂ ਨਾਲ ਕਾਲਜ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਅਕਾਦਮਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ, ਸੰਚਾਰ ਕੌਸ਼ਲ, ਟੀਮ ਵਰਕ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ। ਇਸ ਤਹਿਤ ਵੱਖ-ਵੱਖ ਵਿਭਾਗਾਂ ਵਿਚੋਂ ਕਲਾਸ ਪ੍ਰਤੀਨਿਧੀਆਂ ਦੀ ਚੋਣ ਕੀਤੀ ਗਈ। ਇਸ ਸਮੁੱਚੀ ਪ੍ਰਕਿਰਿਆ ਨੂੰ ਪ੍ਰੋ. ਸ਼ਾਲਿਨੀ ਸਹਿਗਲ ਅਤੇ ਆਈਕਿਊਏਸੀ ਕੋਆਰਡੀਨੇਟਰ ਅਤੇ ਇੰਚਾਰਜ ਅਕਾਦਮਿਕ ਪ੍ਰੋ. ਰਾਜਨਦੀਪ ਕੌਰ ਦੀ ਯੋਗ ਅਗਵਾਈ ਤੇ ਨਿਗਰਾਨੀ ਹੇਠ ਨੇਪਰੇ ਚਾੜ੍ਹਿਆ ਗਿਆ। ਕਾਲਜ ਪ੍ਰਿੰਸੀਪਲ ਨੇ ਨਵ-ਨਿਯੁਕਤ ਕਲਾਸ ਪ੍ਰਤੀਨਿਧੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ ਅਤੇ ਇਸ ਮੌਕੇ ਆਸ ਪ੍ਰਗਟਾਈ ਕਿ ਵਿਦਿਆਰਥੀ ਕੌਂਸਲ ਦੇ ਮੈਂਬਰ, ਵਿਦਿਆਰਥੀਆਂ ਅਤੇ ਕਾਲਜ ਪ੍ਰਸ਼ਾਸਨ ਵਿਚਕਾਰ ਇਕ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕਰਦਿਆਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕਾਲਜ ਪ੍ਰਬੰਧਨ ਵੱਲੋਂ ਨਵ-ਚੁਣੇ ਗਏ ਸਾਰੇ ਕਲਾਸ ਪ੍ਰਤੀਨਿਧੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਜੋਤੀ ਮਾਨ, ਪ੍ਰੋ. ਬਿਪਨ ਉੱਪਲ, ਡਾ. ਸਪਨਜੀਤ ਕੌਰ, ਡਾ. ਅਮਨਪਾਲ ਕੌਰ, ਡਾ. ਨਵਨੀਤ ਤਾਬੜਾ,ਪ੍ਰੋ ਵਰਿੰਦਰ ਕੌਰ, ਪ੍ਰੋ ਹਰਪ੍ਰੀਤ ਕੌਰ, ਪ੍ਰੋ. ਕਿਰਨ ਬਾਲਾ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।