ਸਾਬਕਾ ਸਰਪੰਚ ਪ੍ਰਗਟ ਸਿੰਘ ਬਲਾਕ ਫੂਲ ਦੇ ਐਸਸੀ ਵਿੰਗ ਦੇ ਪ੍ਰਧਾਨ ਬਣੇ ਸਾਬਕਾ ਸਰਪੰਚ ਪ੍ਰਗਟ ਸਿੰਘ ਬਲਾਕ ਫੂਲ ਦੇ ਐਸਸੀ ਵਿੰਗ ਦੇ ਪ੍ਰਧਾਨ ਬਣੇ
Publish Date: Mon, 28 Sep 2026 04:30 PM (IST)
Updated Date: Mon, 28 Sep 2026 04:30 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਧਿੰਗੜ ਤੋਂ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਨੂੰ ਐੱਸਸੀ ਵਿੰਗ ਬਲਾਕ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਮੌਕੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਅਤੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਕਿਹਾ ਕਿ ਪ੍ਰਗਟ ਸਿੰਘ ਵੱਲੋਂ ਪਾਰਟੀ ਪ੍ਰਤੀ ਕੀਤੀ ਜਾ ਰਹੀ ਮਿਹਨਤ ਅਤੇ ਸਰਗਰਮੀਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਆਗੂਆਂ ਨੇ ਕਿਹਾ ਕਿ ਨਵੀਂ ਜ਼ਿੰਮੇਵਾਰੀ ਤਹਿਤ ਐੱਸਸੀ ਵਿੰਗ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਐੱਸ.ਸੀ. ਵਿੰਗ ਦੀ ਭੂਮਿਕਾ ਨੂੰ ਵੀ ਮਹੱਤਵਪੂਰਨ ਦੱਸਿਆ। ਆਪਣੀ ਨਿਯੁਕਤੀ ’ਤੇ ਪ੍ਰਗਟ ਸਿੰਘ ਨੇ ਪਾਰਟੀ ਹਾਈਕਮਾਨ ਅਤੇ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਾਂਗਰਸੀ ਆਗੂ ਬੂਟਾ ਸਿੰਘ, ਸੁਰਜੀਤ ਸਿੰਘ, ਸਤਪਾਲ ਸਿੰਘ ਸੱਤੀ, ਸੁਖਮੰਦਰ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਗੁਰਤੇਜ ਸਿੰਘ, ਲਛਮਣ ਸਿੰਘ, ਬੰਤ ਸਿੰਘ ਤੇ ਜਿੰਦਰਪਾਲ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।