ਬਠਿੰਡਾ ਤੋਂ ਵੱਡੀ ਖ਼ਬਰ: ਸ਼ਹਿਰ ਦੇ 4 ਨਾਮਵਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਆਉਣ ਤੋਂ ਬਾਅਦ ਮਚੀ ਹਾਹਾਕਾਰ, ਪੁਲਿਸ ਨੇ ਤੁਰੰਤ ਖਾਲੀ ਕਰਵਾਏ ਸਕੂਲ
ਸ਼ਹਿਰ ਵਿੱਚ ਵੀਰਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਸ਼ਹਿਰ ਦੇ ਤਿੰਨ ਪ੍ਰਸਿੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਹ ਧਮਕੀ ਕਿਸੇ ਨੇ ਈਮੇਲ ਭੇਜ ਕੇ ਦਿੱਤੀ ਹੈ, ਜਦੋਂ ਹੀ ਇਸਦਾ ਪਤਾ ਪੁਲਿਸ ਪ੍ਰਸ਼ਾਸਨ ਨੂੰ ਲੱਗਾ ਤਾਂ ਤਰੁੰਤ ਚੌਂਕਸੀ ਵਧਾ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਨੇ ਤਰੁੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਸਿੱਧ ਦਿੱਲੀ ਪਬਲਿਕ ਸਕੂਲ, ਲੌਰਡ ਰਾਮਾਂ, ਪੁਲਿਸ ਪਬਲਿਕ ਸਕੂਲ ਅਤੇ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
Publish Date: Thu, 21 May 2026 12:19 PM (IST)
Updated Date: Thu, 21 May 2026 12:22 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਸ਼ਹਿਰ ਵਿੱਚ ਵੀਰਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਸ਼ਹਿਰ ਦੇ ਤਿੰਨ ਪ੍ਰਸਿੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਹ ਧਮਕੀ ਕਿਸੇ ਨੇ ਈਮੇਲ ਭੇਜ ਕੇ ਦਿੱਤੀ ਹੈ, ਜਦੋਂ ਹੀ ਇਸਦਾ ਪਤਾ ਪੁਲਿਸ ਪ੍ਰਸ਼ਾਸਨ ਨੂੰ ਲੱਗਾ ਤਾਂ ਤਰੁੰਤ ਚੌਂਕਸੀ ਵਧਾ ਦਿੱਤੀ ਗਈ। ਪੁਲਿਸ ਪ੍ਰਸ਼ਾਸਨ ਨੇ ਤਰੁੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਸਿੱਧ ਦਿੱਲੀ ਪਬਲਿਕ ਸਕੂਲ, ਲੌਰਡ ਰਾਮਾਂ, ਪੁਲਿਸ ਪਬਲਿਕ ਸਕੂਲ ਅਤੇ ਮਿਲੇਨੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਕਿਸੇ ਸ਼ਰਾਰਤੀ ਅਨਸਰ ਨੇ ਸਕੂਲਾਂ ਨੂੰ ਸਿੱਧੀ ਈ ਮੇਲ ਭੇਜੀ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਨੂੰ ਮੱਦੇਨਜ਼ਰ ਚਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।
ਸਕੂਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਨਾਲ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜਿਆ ਗਿਆ। ਮਾਪਿਆਂ ਵਿੱਚ ਚਿੰਤਾ ਜ਼ਰੂਰ ਦੇਖਣ ਨੂੰ ਮਿਲੀ ਪਰ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਤੁਰੰਤ ਕਦਮਾਂ ਨਾਲ ਸਥਿਤੀ ਕਾਬੂ ਵਿੱਚ ਰਹੀ। ਉੱਧਰ ਬਠਿੰਡਾ ਸ਼ਹਿਰ ਅੰਦਰ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ। ਸ਼ਹਿਰ ਦੇ ਹਰੇਕ ਕੋਨੇ ’ਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਧਮਕੀ ਮਿਲਣ ਨਾਲ ਹੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਆ ਗਈਆਂ। ਸਕੂਲਾਂ ਦੇ ਆਸੇ ਪਾਸੇ ਵਿਸ਼ੇਸ਼ ਟੀਮਾਂ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ, ਜਿਸਦੀ ਜਾਂਚ ਲਈ ਸਾਈਬਰ ਸੈੱਲ ਨੂੰ ਲਗਾਇਆ ਗਿਆ ਹੈ। ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੁਣ ਤਕ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਪਰ ਸੁਰੱਖਿਆ ਏਜੰਸੀਆਂ ਕੋਈ ਵੀ ਖਤਰਾ ਮੁੱਲ ਲੈਣ ਦੇ ਮੂਡ ਵਿੱਚ ਨਹੀਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਘਟਨਾ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਜ਼ਰੂਰ ਵਧਾ ਦਿੱਤੀ ਹੈ ਪਰ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਹਾਲਾਤ ਕਾਬੂ ਵਿੱਚ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਵੀ ਕਿਸੇ ਵਿਅਕਤੀ ਨੇ ਈਮੇਲ ਭੇਜ ਬਠਿੰਡਾ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ ਪਰ ਵੀਰਵਾਰ ਨੂੰ ਦੁਬਾਰਾ ਫਿਰ ਈ ਮੇਲ ਰਾਹੀ ਧਮਕੀ ਮਿਲਣ ਨਾਲ ਮਾਮਲਾ ਸੰਵੇਦਨਸ਼ੀਲ ਬਣ ਗਿਆ।