ਖੇਤਰੀ ਪ੍ਰਤੀਨਿਧ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ 'ਚ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਨੇਹੀਆਂਵਾਲਾ ਦੇ ਹੌਲਦਾਰ ਦਰਸ਼ਨ ਸਿੰਘ ਨੇ ਪਿੰਡ ਦਾਨ ਸਿੰਘ ਵਾਲਾ ਦੇ ਕੋਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 20 ਲੀਟਰ ਲਾਹਣ ਬਰਾਮਦ ਕੀਤੀ ਹੈ, ਜਿਸ ਦੀ ਸ਼ਨਾਖ਼ਤ ਜਗਸੀਰ ਸਿੰਘ ਵਾਸੀ ਗੰਗਾ ਅਬਲੂ ਵਜੋਂ ਹੋਈ ਹੈ। ਇਸ ਦੇ ਇਲਾਵਾ ਥਾਣਾ ਰਾਮਾਂ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਪਿੰਡ ਕੋਟ ਬਖਤੂ ਤੋਂ ਹਰਭਗਵਾਨ ਸਿੰਘ ਅਤੇ ਜਗਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 42 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਇਸ ਪ੍ਰਕਾਰ ਥਾਣਾ ਨੰਦਗੜ੍ਹ ਦੇ ਹੌਲਦਾਰ ਗੁਰਮੀਤ ਸਿੰਘ ਨੇ ਪਿੰਡ ਝੰੁਬਾ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੀ ਬਰਾਮਦ ਕੀਤੀ ਹੈ। ਇਹ ਸ਼ਰਾਬ ਉਸ ਨੇ ਘਰ 'ਚ ਕੱਢੀ ਹੋਈ ਸੀ, ਜਿਸ ਦੀ ਸ਼ਨਾਖ਼ਤ ਬਲਕਾਰ ਸਿੰਘ ਵਜੋਂ ਹੋਈ ਹੈ।