ਸਿਰੀਏਵਾਲਾ ‘ਚ ਚਾਰ ਰੋਜ਼ਾ ਕ੍ਰਿਕਟ ਚੈਂਪੀਅਨਸ਼ਿਪ ਸੰਪੰਨ ਸਿਰੀਏਵਾਲਾ ‘ਚ ਚਾਰ ਰੋਜ਼ਾ ਕ੍ਰਿਕਟ ਚੈਂਪੀਅਨਸ਼ਿਪ ਸੰਪੰਨ
Publish Date: Mon, 23 Nov 2026 04:50 PM (IST)
Updated Date: Mon, 23 Nov 2026 04:52 PM (IST)
48 ਟੀਮਾਂ ਨੇ ਲਿਆ ਭਾਗ, ਹਲਕਾ ਵਿਧਾਇਕ ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਗ੍ਰਾਮ ਪੰਚਾਇਤ ਸਿਰੀਏਵਾਲਾ ਵੱਲੋਂ ਪਿੰਡ ਦੇ ਨੌਜਵਾਨਾਂ ਅਤੇ ਕ੍ਰਿਕਟ ਖਿਡਾਰੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਨਵੇਂ ਬਣ ਰਹੇ ਖੇਡ ਸਟੇਡੀਅਮ ਵਿਖੇ ਪਹਿਲੀ ਵਾਰ ਚਾਰ ਰੋਜ਼ਾ ਸ਼ਾਨਦਾਰ ਕ੍ਰਿਕਟ ਚੈਂਪੀਅਨਸ਼ਿਪ ਕਰਵਾਈ ਗਈ। ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ 48 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਚਾਰ ਦਿਨ ਤੱਕ ਚੱਲੇ ਇਸ ਖੇਡ ਮਹਾਂਕੁੰਭ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਫਾਈਨਲ ਮੁਕਾਬਲਿਆਂ ਵਿੱਚ ਮੇਜ਼ਬਾਨ ਪਿੰਡ ਸਿਰੀਏਵਾਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਝੰਡੂਕੇ ਦੀ ਟੀਮ ਦੂਜੇ ਸਥਾਨ ’ਤੇ ਰਹੀ। ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 31,000 ਰੁਪਏ ਦਾ ਨਕਦ ਇਨਾਮ ਪਾਲ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਭੇਟ ਕੀਤਾ ਗਿਆ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 21,000 ਰੁਪਏ ਦੀ ਇਨਾਮੀ ਰਾਸ਼ੀ ਪਿੰਡ ਦੇ ਨੌਜਵਾਨ ਮਟੀਲੀ ਗਰੁੱਪ ਖਿਡਾਰੀਆਂ ਵੱਲੋਂ ਭੇਟ ਕੀਤੀ ਗਈ। ਇਸ ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਬਬਲਾ (ਅਮਰੀਕਾ) ਅਤੇ ਯਾਦਵਿੰਦਰ ਸਿੰਘ ਪੱਪੂ ਵੱਲੋਂ ਕੀਤਾ ਗਿਆ ਸੀ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਪੱਪੂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਖੇਡ ਸਟੇਡੀਅਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪਿੰਡ ਦੇ ਨੌਜਵਾਨਾਂ ਨੂੰ ਇੱਕ ਉੱਚ ਪੱਧਰੀ ਖੇਡ ਸਟੇਡੀਅਮ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।ਇਸ ਚੈਂਪੀਅਨਸ਼ਿਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸੁਸਾਇਟੀ ਪ੍ਰਧਾਨ ਜਸਵੀਰ ਸਿੰਘ, ਮੈਂਬਰ ਗੁਰਚਰਨ ਸਿੰਘ, ਨਿੱਕਾ ਖੋਖਰ, ਬਲਦੇਵ ਸਿੰਘ ਢਿੱਲੋਂ, ਹਰਵਿੰਦਰ ਸਿੰਘ ਬਰਾੜ, ਜਗਦੀਪ ਸਿੰਘ ਧਾਲੀਵਾਲ, ਮਨਧੀਰ ਧਾਲੀਵਾਲ, ਜਤਿੰਦਰ ਸਿੰਘ ਭਾਈ, ਹਰਵਿੰਦਰ ਸਿੰਘ ਖਾਲਸਾ, ਤੇਜਿੰਦਰ ਸਿੰਘ ਪਟਵਾਰੀ, ਬਬਲੂ ਸਿੰਘ, ਹੈਪੀ ਸਿੰਘ, ਬਲਜਿੰਦਰ ਸਿੰਘ ਅੱਜੀ, ਹਰਿੰਦਰ ਸਿੰਘ ਗੋਗੀ, ਬਾਲੀ ਮਾਨ ਸਮੇਤ ਸਮੂਹ ਨੌਜਵਾਨ ਕ੍ਰਿਕਟ ਖਿਡਾਰੀਆਂ, ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਖੇਡ ਪ੍ਰੇਮੀ ਅਤੇ ਨੌਜਵਾਨ ਖਿਡਾਰੀ ਹਾਜ਼ਰ ਸਨ।