ਗਗਨਦੀਪ ਸਿੰਘ ਬਣੇ ਸਹਾਇਕ ਸਬ-ਇੰਸਪੈਕਟਰ
ਗਗਨਦੀਪ ਸਿੰਘ ਬਣੇ ਸਹਾਇਕ ਸਬ-ਇੰਸਪੈਕਟਰ
Publish Date: Wed, 19 Aug 2026 04:01 PM (IST)
Updated Date: Wed, 19 Aug 2026 04:03 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਜ਼ਿਲ੍ਹਾ ਪੁਲਿਸ ਬਠਿੰਡਾ ਵੱਲੋਂ ਤਰੱਕੀ ਪ੍ਰਾਪਤ ਪੁਲਿਸ ਅਧਿਕਾਰੀਆਂ ਦੇ ਸਨਮਾਨ ਵਿੱਚ ਪਾਈਪਿੰਗ ਸਰਮਨੀ ਕਰਵਾਈ ਗਈ। ਇਸ ਮੌਕੇ ਐੱਸਐੱਸਪੀ ਬਠਿੰਡਾ ਵੱਲੋਂ ਡੀਐੱਸਪੀ (ਸਪੈਸ਼ਲ ਕ੍ਰਾਈਮ) ਬਠਿੰਡਾ ਦੀ ਹਾਜ਼ਰੀ ਵਿਚ ਤਰੱਕੀ ਪ੍ਰਾਪਤ ਸਹਾਇਕ ਸਬ-ਇੰਸਪੈਕਟਰ ਗਗਨਦੀਪ ਸਿੰਘ ਦੇ ਮੋਢੇ ’ਤੇ ਸਟਾਰ ਲਗਾ ਕੇ ਪਾਈਪਿੰਗ ਸਰਮਨੀ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਐੱਸਐੱਸਪੀ ਬਠਿੰਡਾ ਨੇ ਗਗਨਦੀਪ ਸਿੰਘ ਨੂੰ ਤਰੱਕੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਤਰੱਕੀ ਕਿਸੇ ਵੀ ਅਧਿਕਾਰੀ ਦੀ ਮਿਹਨਤ, ਲਗਨ, ਸਮਰਪਣ ਅਤੇ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਤਰੱਕੀ ਦੇ ਨਾਲ ਅਧਿਕਾਰੀ ਦੀਆਂ ਜ਼ਿੰਮੇਵਾਰੀਆਂ ਵੀ ਵਧ ਜਾਂਦੀਆਂ ਹਨ, ਇਸ ਲਈ ਗਗਨਦੀਪ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਗਗਨਦੀਪ ਸਿੰਘ ਨੂੰ ਆਪਣੀ ਨਵੀਂ ਜ਼ਿੰਮੇਵਾਰੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਗਗਨਦੀਪ ਸਿੰਘ ਨੇ ਵਿਭਾਗ ਵੱਲੋਂ ਦਿੱਤੀ ਗਈ ਤਰੱਕੀ ਅਤੇ ਉਨ੍ਹਾਂ ’ਤੇ ਜਤਾਏ ਭਰੋਸੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਅਨੁਸ਼ਾਸਨ, ਨਿਰਪੱਖਤਾ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਪਹਿਲ ਦੇਣਗੇ।