ਮਾਸਟਰ ਕਾਡਰ ਭਰਤੀ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 2 ਨੂੰ ਮਾਸਟਰ ਕਾਡਰ ਭਰਤੀ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 2 ਨੂੰ
Publish Date: Sun, 27 Sep 2026 03:58 PM (IST)
Updated Date: Sun, 27 Sep 2026 04:00 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸਿਰੀਏਵਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਐਲਾਨ ਕੀਤਾ ਕਿ ਯੂਨੀਅਨ ਵੱਲੋਂ ਆਪਣੀ ਮੰਗਾਂ ਲਾਗੂ ਕਰਵਾਉਣ ਲਈ 2 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਸੂਬਾ ਪ੍ਰਧਾਨ ਸਿਰੀਏਵਾਲਾ ਨੇ ਕਿਹਾ ਕਿ ਜਿੱਥੇ ਇਕ ਪਾਸੇ ਚਰਚਾ ਛਿੜੀ ਹੋਈ ਹੈ ਕਿ ਪੰਜਾਬ ਕੇਰਲਾ ਨੂੰ ਪਛਾੜ ਕੇ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਆ ਗਿਆ ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਿਧਾਨ ਸਭਾ ਵਿਚ ਇਹ ਮੰਨਣਾ ਕਿ ਅਧਿਆਪਕਾ ਦੀਆਂ 31000 ਦੇ ਲਗਭਗ ਅਸਾਮੀਆਂ ਖਾਲ੍ਹੀ ਪਈਆ ਹਨ ਜੋ ਕਿ ਏਨਾ ਦੀ ਲਿਆਂਦੀ ਸਿੱਖਿਆ ਕ੍ਰਾਂਤੀ ਦੇ ਮੂੰਹ ਤੇ ਚਪੇੜਾ ਮਾਰਦੇ ਅੰਕੜੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰੀਰਕ ਸਿੱਖਿਆ ਅਤੇ ਖੇਡਾਂ ਬੱਚੇ ਦਾ ਸਰਬਪੱਖੀ ਵਿਕਾਸ ਕਰਦੇ ਹਨ ਉਥੇ ਹੀ ਬੱਚਿਆ ਨੂੰ ਨਸ਼ਿਆ ਤੋ ਦੂਰ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮੁੱਦਿਆ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਅਤੇ ਮਾਸਟਰ ਕਾਡਰ ਦੀ ਭਰਤੀ ਨੂੰ ਲੈਕੇ ਵਿੱਤ ਮੰਤਰੀ ਪੰਜਾਬ ਵੱਲੋਂ ਅਤੇ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਲਾਰੇ ਲਾਏ ਜਾ ਰਹੇ ਹਨ ਅਤੇ ਭਰਤੀ ਕੈਲੇਂਡਰਾ ਦੇ ਦਾਅਵੇ ਕਰਨ ਵਾਲੀ ਸਰਕਾਰ ਆਪਣੇ ਕਾਰਜਕਾਲ ਵਿੱਚ ਇਕ ਵੀ ਅਧਿਆਪਕ ਨਹੀ ਭਰਤੀ ਕਰ ਸਕੀ। ਜਿਸ ਕਰਕੇ ਇਸ਼ਤਿਹਾਰ ਜਲਦੀ ਜਾਰੀ ਕਰਵਾਉਣ ਲਈ ਅਤੇ ਮਾਸਟਰ ਕਾਡਰ ਦੇ ਪੇਪਰ ਦਾ ਸ਼ਡਿਊਲ ਜਾਰੀ ਕਰਵਾਉਣ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਹੁਣ 2 ਅਕਤੂਬਰ ਨੂੰ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ ਖੁੱਡੀ ਕਲਾਂ, ਮਨਦੀਪ ਸਿੰਘ ਬਿੱਲਾ, ਗੁਰਿੰਦਰ ਸਿੰਘ ਲੁਧਿਆਣਾ, ਮਨਜੀਤ ਸਿੰਘ ਮਾਨਸਾ, ਕੁਲਦੀਪ ਸਿੰਘ ਮਾਨਸਾ, ਪ੍ਰਿਯੰਕਾ ਫਾਜ਼ਿਲਕਾ ਆਦਿ ਨੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਸਫਲ ਬਣਾਉਣ ਲਈ ਵਿਚਾਰ ਵਿਟਾਦਰਾਂ ਕੀਤਾ।